ਮੋਗਾ 'ਚ ਦਿਨ ਚੜ੍ਹਦੇ ਹੀ ਅਧਿਆਪਕਾ ਨਾਲ ਵਾਪਰਿਆ ਦਰਦਨਾਕ ਹਾਦਸਾ, ਮੌਕੇ 'ਤੇ ਹੀ ਟੁੱਟ ਗਈ ਸਾਹਾਂ ਦੀ ਡੋਰ

03/22/2023 4:59:03 PM

ਮੋਗਾ (ਵਿਪਨ, ਕਸ਼ਿਸ਼) : ਮੋਗਾ 'ਚ ਦਿਨ ਚੜ੍ਹਦੇ ਹੀ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਸਕੂਲ ਦੀ ਅਧਿਆਪਕਾ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਮੋਗਾ ਦੇ ਬੱਸ ਸਟੈਂਡ ਦੇ ਨਜ਼ਦੀਕ ਵਾਪਰਿਆ। ਮ੍ਰਿਤਕ ਦੀ ਪਛਾਣ ਭੁਵਤੀ ਵਜੋਂ ਹੋਈ ਹੈ, ਜੋ ਕਿ ਪ੍ਰਾਈਵੇਟ ਸਕੂਲ 'ਚ ਅਧਿਆਪਕਾ ਸੀ। ਜਦੋਂ ਇਹ ਹਾਦਸਾ ਵਾਪਰਿਆ ਉਸ ਵੇਲੇ ਭੁਵਤੀ ਸਕੂਲ ਜਾ ਰਹੀ ਸੀ। ਇਸ ਦੌਰਾਨ ਮੋਗਾ ਬੱਸ ਸਟੈਂਡ ਨੇੜੇ ਪ੍ਰਾਈਵੇਟ ਕੰਪਨੀ ਦੀ ਇਕ ਬੱਸ ਦਾ ਸੰਤੁਲਣ ਖੋਹ ਬੈਠੀ, ਜਿਸ ਕਾਰਨ ਅਧਿਆਪਕਾ ਉਸ ਦੀ ਲਪੇਟ 'ਚ ਆ ਗਈ ਤੇ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ- ਮੁੱਖ ਮੰਤਰੀ ਨੇ ਹਲਵਾਰਾ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦਾ ਮਤਾ ਕੀਤਾ ਪੇਸ਼

ਇਸ ਸਬੰਧੀ ਗੱਲ ਕਰਦਿਆਂ ਘਟਨਾ ਵਾਲੀ ਥਾਂ 'ਤੇ ਮੌਜੂਦ ਚਸ਼ਮਦੀਦ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਦੇ ਕਰੀਬ ਇੱਥੋਂ ਨਿਕਲ ਰਿਹਾ ਸੀ ਕਿ ਇਸ ਦੌਰਾਨ ਇਕ ਪ੍ਰਾਈਵੇਟ ਬੱਸ ਆਪਣੇ ਸੰਤੁਲਨ ਗੁਆ ਬੈਠੀ ਤੇ ਸਭ ਤੋਂ ਪਹਿਲਾਂ ਉਸ ਬੱਸ ਦੀ ਟੱਕਰ, ਜਿਸ ਵਿੱਚ ਚਮਸ਼ਦੀਦ ਸਵਾਰ ਸੀ, ਦੇ ਨਾਲ ਹੋਈ ਅਤੇ ਫਿਰ ਅਧਿਆਪਕਾ ਬੱਸ ਦੀ ਲਪੇਟ 'ਚ ਆ ਗਈ। ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਨੇ ਬੱਸ ਦੇ ਡਰਾਈਵਰ ਨੂੰ ਕਾਬੂ ਕੀਤਾ। ਅਧਿਕਾਰੀ ਨੇ ਕਿਹਾ ਕਿ ਇਹ ਘਟਨਾ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋਣ ਕਾਰਨ ਵਾਪਰਿਆ ਹੈ, ਜਿਸ 'ਚ ਕਰੀਬ 32-33 ਸਾਲਾ ਅਧਿਆਪਕਾ ਦੀ ਮੌਤ ਹੋਈ ਹੈ। ਪੁਲਸ ਵੱਲੋਂ ਇਸ ਮਾਮਲੇ 'ਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਸ੍ਰੀ ਅਨੰਦਪੁਰ ਸਾਹਿਬ ਦੀ ਮਨਸੁਖ ਕੌਰ ਢਿੱਲੋਂ ਨੇ ਅਮਰੀਕਾ ’ਚ ਗੱਡੇ ਝੰਡੇ, ਹਾਸਲ ਕੀਤਾ ਵੱਡਾ ਮੁਕਾਮ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News