ਫਿਰੋਜ਼ਪੁਰ: ਕੋਰੋਨਾ ਨਾਲ ਹੋਈ 55 ਸਾਲ ਦੇ ਵਿਅਕਤੀ ਦੀ ਮੌਤ
Friday, Nov 27, 2020 - 04:36 PM (IST)

ਫਿਰੋਜ਼ਪੁਰ(ਕੁਮਾਰ): ਫਿਰੋਜ਼ਪੁਰ 'ਚ ਕੋਰੋਨਾ ਨਾਲ ਅੱਜ ਇਕ 55 ਸਾਲ ਦੇ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਮੌਤ ਕਾਰਨ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਦਾ ਅੰਕੜਾਂ 136 ਤੱਕ ਪਹੁੰਚ ਗਿਆ ਹੈ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਅੱਜ ਕੋਰੋਨਾ ਨਾਲ ਪੀੜਤ 15 ਮਰੀਜ਼ ਠੀਕ ਹੋਏ ਹਨ ਜਦੋਂਕਿ ਇਕ ਹੋਰ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਭਰ 'ਚ ਹੁਣ 59 ਕੋਰੋਨਾ ਨਾਲ ਪੀੜਤ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ 'ਚ ਕੱਲ 4364 ਕੋਰੋਨਾ ਨਾਲ ਪੀੜਤ ਮਰੀਜ਼ ਸਨ, ਜਿਨ੍ਹਾਂ 'ਚੋਂ 4169 ਮਰੀਜ਼ ਬਿਲਕੁੱਲ ਠੀਕ ਹੋ ਚੁੱਕੇ ਹਨ।