ਫ਼ਿਰੋਜ਼ਪੁਰ : ਬਾਰਦਾਨੇ ਦੀ ਘਾਟ ਨੂੰ ਲੈ ਕੇ ‘ਆਪ’ ਤੇ ਕਿਸਾਨਾਂ ਨੇ ਡੀ. ਸੀ. ਦਫਤਰ ਅੱਗੇ ਦਿੱਤਾ ਧਰਨਾ

Thursday, Apr 22, 2021 - 04:15 PM (IST)

ਫ਼ਿਰੋਜ਼ਪੁਰ : ਬਾਰਦਾਨੇ ਦੀ ਘਾਟ ਨੂੰ ਲੈ ਕੇ ‘ਆਪ’ ਤੇ ਕਿਸਾਨਾਂ ਨੇ ਡੀ. ਸੀ. ਦਫਤਰ ਅੱਗੇ ਦਿੱਤਾ ਧਰਨਾ

ਫਿਰੋਜ਼ਪੁਰ (ਕੁਮਾਰ)-ਮੰਡੀਆਂ ’ਚ ਬਾਰਦਾਨੇ ਦੀ ਭਾਰੀ ਘਾਟ ਕਾਰਨ ਕਿਸਾਨ ਪਰੇਸ਼ਾਨ ਹੋ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਨੂੰ ਲੈ ਕੇ ਕੀਤੇ ਜਾ ਰਹੇ ਸਾਰੇ ਦਾਅਵੇ ਝੂਠੇ ਸਾਬਤ ਹੋ ਰਹੇ ਹਨ। ਇਹ ਦੋਸ਼ ਲਗਾਉਂਦਿਆਂ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਕਿਸਾਨਾਂ ਨੇ ਡੀ. ਸੀ. ਦਫਤਰ ਫਿਰੋਜ਼ਪੁਰ ਦੇ ਬਾਹਰ ਰੋਸ ਧਰਨਾ ਦਿੱਤਾ।‘ਆਪ’ ਦੀ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਕੌਰ, ਮੌੜਾ ਸਿੰਘ ਅਨਜਾਣ, ਜਗਬੀਰ ਸਿੰਘ, ਨਿਸ਼ਾਨ ਸਿੰਘ, ਮਨਜੀਤ ਸਿੰਘ, ਗੁਰਦੇਵ ਸਿੰਘ, ਪ੍ਰਗਟ ਸਿੰਘ, ਅਮਰੀਕ ਸਿੰਘ, ਗੁਰਭੇਜ ਸਿੰਘ, ਸਾਰਜ ਸਿੰਘ ਤੇ ਕਸ਼ਮੀਰ ਸਿੰਘ ਆਦਿ ਨੇ ਕਿਹਾ ਕਿ ਮੌਸਮ ਖਰਾਬ ਹੋਣ ਅਤੇ ਬਾਰਿਸ਼ ਕਾਰਨ ਮੰਡੀਆਂ ’ਚ ਬੈਠੇ ਕਿਸਾਨ ਪਰੇਸ਼ਾਨ ਹੋ ਰਹੇ ਹਨ ਅਤੇ ਸਰਕਾਰ ਵੱਲੋਂ ਮੰਡੀਆਂ ’ਚ ਜ਼ਰੂਰਤ ਅਨੁਸਾਰ ਬਾਰਦਾਨੇ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ, ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ।

PunjabKesari

ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਬਾਰਦਾਨਾ ਉਪਲੱਬਧ ਕਰਵਾਇਆ ਜਾਵੇ ਅਤੇ ਕਿਸਾਨਾਂ ਦੀ ਫਸਲ ਨਿਰਵਿਘਨ ਖਰੀਦਦਿਆਂ ਉਨ੍ਹਾਂ ਨੂੰ ਜਲਦ ਤੋਂ ਜਲਦ ਫਸਲ ਦੀ ਅਦਾਇਗੀ ਕੀਤੀ ਜਾਵੇ। ਉਨ੍ਹਾਂ ਨੇ ਇਸ ਮੰਗ ਨੂੰ ਲੈ ਕੇ ਏ. ਡੀ. ਸੀ. ਮੈਡਮ ਰਾਜਦੀਪ ਕੌਰ ਨੂੰ ਮੰਗ-ਪੱਤਰ ਸੌਂਪਿਆ।


author

Manoj

Content Editor

Related News