ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀਆਂ ਤੋਂ 2 ਮੋਬਾਇਲ, 51 ਪੂੜੀਆਂ ਤੰਬਾਕੂ ਬਰਾਮਦ
Thursday, Mar 31, 2022 - 03:45 PM (IST)

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਦੋ ਮੋਬਾਇਲ ਫੋਨ ਅਤੇ 51 ਪੁੜੀਆਂ ਤੰਬਾਕੂ ਦੀਆਂ ਬਰਾਮਦ ਹੋਈਆਂ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਸਮੇਤ ਦੋ ਹਵਾਲਾਤੀਆਂ ਖ਼ਿਲਾਫ਼ 42, 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਵੱਲੋਂ ਮੁਕੱਦਮਾ ਦਰਜ ਕਰਕੇ ਪੈਕਟ ਸੁੱਟਣ ਵਾਲੇ ਵਿਅਕਤੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਬਣਾਏ ਨਿੱਜੀ ਚੈਨਲ: ਗਿਆਨੀ ਹਰਪ੍ਰੀਤ ਸਿੰਘ
ਸਬ ਇੰਸਪੈਕਟਰ ਅਮਨਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੱਤਰ ਨੰਬਰ 1322 ਰਾਹੀਂ ਸੁਖਜਿੰਦਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਵਾਰਡਰ ਮਨਜੀਤ ਸਿੰਘ ਨੇ ਲੰਗਰ ਦੇ ਪਿਛਲੇ ਪਾਸੇ 4 ਪੈਕੇਟ ਜੋ ਸਫੈਦ ਰੰਗ ਦੀ ਟੇਪ ਨਾਲ ਲਪੇਟੇ ਹੋਏ ਸੀ, ਜੋ ਕਿਸੇ ਅਣਪਛਾਤੇ ਵਿਅਕਤੀਆਂ ਦੁਆਰਾ ਥਰੋ ਕੀਤੇ ਗਏ ਸਨ ਲਿਆ ਕੇ ਪੇਸ਼ ਕੀਤੇ। ਇਨ੍ਹਾਂ ਨੂੰ ਖੋਲ੍ਹ ਕੇ ਚੈੱਕ ਕਰਨ ’ਤੇ ਇਨ੍ਹਾਂ ਵਿਚੋਂ 51 ਪੁੜੀਆਂ ਤੰਬਾਕੂ ਬਰਾਮਦ ਹੋਈਆਂ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਲਿਵ-ਇਨ ਰਿਲੇਸ਼ਨ ’ਚ ਰਹਿ ਰਹੀ ਜਨਾਨੀ ਦਾ ਸਾਥੀ ਵਲੋਂ ਕਤਲ
ਸੁਖਜਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਨੰਬਰ 1 ਦੀ ਬੈਰਕ ਨੰਬਰ ਦੀ ਤਲਾਸ਼ੀ ਦੌਰਾਨ ਹਵਾਲਾਤੀ ਜਤਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਪੱਤਰੇ ਵਾਲਾ ਥਾਣਾ ਖੂਹੀ ਖੇੜਾ ਜ਼ਿਲ੍ਹਾ ਫਾਜ਼ਿਲਕਾ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਕੋਲੋਂ 1 ਮੋਬਾਇਲ ਫੋਨ ਮਾਰਕਾ ਸੈਮਸੰਗ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਇਆ। ਇਸੇ ਬੈਰਕ ਅੰਦਰ ਬੰਦੀ ਹਵਾਲਾਤੀ ਦੀਪਕ ਕੁਮਾਰ ਉਰਫ ਦੀਪੂ ਪੁੱਤਰ ਜੈਪਾਲ ਵਾਸੀ ਢਾਣੀ ਮਹਰਾਣਾ ਥਾਣਾ ਬਹਾਵ ਵਾਲਾ ਜ਼ਿਲ੍ਹਾ ਫਾਜ਼ਿਲਕਾ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੀ ਤਲਾਸ਼ੀ ਦੌਰਾਨ ਇਸ ਕੋਲੋਂ 1 ਮੋਬਾਇਲ ਫੋਨ ਮਾਰਕਾ ਸੈਮਸੰਗ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਸ਼ਰਮਸਾਰ ਘਟਨਾ: ਨਵਜਨਮੀ ਬੱਚੀ ਦਾ ਕਤਲ ਕਰ ਨਾਲੀ ’ਚ ਸੁੱਟਿਆ, ਫੈਲੀ ਸਨਸਨੀ