ਮਾਤਾ ਚੰਦ ਕੌਰ ਦੇ ਕਾਤਲਾਂ ਦੀ ਗ੍ਰਿਫਤਾਰੀ ਨੂੰ ਲੈ ਫਿਰੋਜ਼ਪੁਰ ਦੇ DC ਨੂੰ ਦਿੱਤਾ ਮੰਗ-ਪੱਤਰ

02/26/2020 5:57:56 PM

ਫਿਰੋਜ਼ਪੁਰ (ਸੰਨੀ, ਕੁਮਾਰ) - 4 ਅਪ੍ਰੈਲ 2016 ਨੂੰ ਹੋਏ ਮਾਤਾ ਚੰਦ ਕੌਰ ਦੇ ਕਤਲ ਦਾ ਪਰਦਾਫਾਸ਼ ਕਰਦੇ ਹੋਏ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਮਾਤਾ ਚੰਦ ਕੌਰ ਐਕਸ਼ਨ ਕਮੇਟੀ ਵਲੋਂ ਫਿਰੋਜ਼ਪੁਰ ਦੇ ਡੀ.ਸੀ ਨਾਲ ਮੁਲਾਕਾਤ ਕੀਤੀ ਗਈ। ਮਾਤਾ ਚੰਦ ਕੌਰ ਐਕਸ਼ਨ ਕਮੇਟੀ ਨੇ ਪ੍ਰਧਾਨ ਦਿਆ ਸਿੰਘ, ਮਹਿੰਦਰ ਸਿੰਘ ਅਤੇ ਜਗਸੀਰ ਸਿੰਘ ਦੀ ਅਗਵਾਈ ਹੇਠ ਡੀ.ਸੀ ਫਿਰੋਜ਼ਪੁਰ ਕੁਲਵੰਤ ਸਿੰਘ ਨੂੰ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ। ਐਕਸ਼ਨ ਕਮੇਟੀ ਨੇ ਕਿਹਾ ਕਿ ਜਿਥੇ ਮਾਤਾ ਚੰਦ ਕੌਰ ਦਾ ਕਤਲ ਹੋਇਆ ਸੀ, ਉਥੇ 50 ਦੇ ਕਰੀਬ ਸਰਕਾਰੀ ਸੁਰੱਖਿਆ ਕਰਮਚਾਰੀ ਅਤੇ ਨਿੱਜੀ ਸੁਰੱਖਿਆ ਕਰਮਚਾਰੀ ਸਨ। ਕਿਲੇ ਦੀ ਤਰ੍ਹਾਂ ਮਜਬੂਤ ਚਾਰ ਦਿਵਾਰੀ ਸੀ ਅਤੇ ਚਾਰੇ ਪਾਸੇ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਏ ਸਨ।

ਉਨ੍ਹਾਂ ਕਿਹਾ ਕਿ ਮਾਤਾ ਚੰਦ ਕੌਰ ਦੇ ਕਤਲ ਦੇ ਕੇਸ ਨੂੰ ਲੈ ਕੇ ਪਹਿਲਾਂ ਪੰਜਾਬ ਪੁਲਸ ਨੇ ਜਾਂਚ ਕੀਤੀ ਅਤੇ ਫਿਰ ‘ਸਿਟ’ ਦਾ ਗਠਨ ਕੀਤਾ ਗਿਆ। ਉਸ ਤੋਂ ਬਾਅਦ ਇਸ ਕੇਸ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪ ਦਿੱਤੀ ਗਈ ਫਿਰ ਵੀ ਹੱਥ ਖਾਲੀ ਹਨ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਕਾਬੂ ਕਰਕੇ ਨਾਮਧਾਰੀ ਪੰਥ ਨੂੰ ਨਿਆਂ ਦਵਾਇਆ ਜਾਵੇ। ਅਜਿਹਾ ਨਾ ਹੋਣ ’ਤੇ ਸੰਘਰਸ਼ ਦਾ ਰਸਤਾ ਅਖਤਿਆਰ ਕਰਨਾ ਉਨ੍ਹਾਂ ਦੀ ਮਜਬੂਰੀ ਹੋਵੇਗੀ। ਇਸ ਮੌਕੇ ਸਰੂਪ ਸਿੰਘ, ਨਿਸ਼ਾਨ ਸਿੰਘ, ਬੂਟਾ ਸਿੰਘ, ਪੂਰਨ ਸਿੰਘ ਆਦਿ ਮੌਜੂਦ ਸਨ।


rajwinder kaur

Content Editor

Related News