ਸੁਰੱਖਿਆ ਦੀ ਮੰਗ ਨੂੰ ਲੈ ਕੇ ਡਾਕਟਰਾਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ

06/14/2019 5:21:28 PM

ਫਿਰੋਜ਼ਪੁਰ (ਸੰਨੀ) - ਫਿਰੋਜ਼ਪੁਰ 'ਚ ਇੰਡੀਆ ਮੈਡੀਕਲ ਐਸੋਸੀਏਸ਼ਨ ਵਲੋਂ ਪੱਛਮ ਬੰਗਾਲ 'ਚ ਡਾਕਟਰਾਂ ਨਾਲ ਹੋਈ ਕੁੱਟਮਾਰ ਦੇ ਵਿਰੋਧ 'ਚ ਕਾਲੇ ਰਿਬਨ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਕੁਝ ਘੰਟੇ ਓ.ਪੀ.ਡੀ. ਸੇਵਾਵਾਂ ਠੱਪ ਕਰਦੇ ਹੋਏ ਡੀ.ਸੀ.ਜਨਰਲ ਨੂੰ ਇਕ ਮੰਗ-ਪੱਤਰ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰਾਂ ਨੇ ਕਿਹਾ ਕਿ ਦਿਨ ਪ੍ਰਤੀ ਦਿਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਦੀ ਡਾਕਟਰਾਂ ਨਾਲ ਹੱਥੋਪਾਈ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਨੂੰ ਡਾਕਟਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਡੀ.ਸੀ. ਨੂੰ ਪੱਤਰ ਦੇ ਕੇ ਡਾਕਟਰਾਂ ਦੀ ਸੁਰੱਖਿਆ ਦੇ ਪੁੱਖਤਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਕੋਲਕਤਾ 'ਚ ਇਲਾਜ ਦੌਰਾਨ ਇਕ 80 ਸਾਲਾ ਬਜ਼ੁਰਗ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਭੜਕੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ 'ਤੇ ਹਮਲਾ ਕਰਦਿਆਂ ਡਾਕਟਰ ਦੀ ਕੁੱਟਮਾਰ ਕਰ ਦਿੱਤੀ। ਕੁੱਟਮਾਰ ਕਾਰਨ ਡਾਕਟਰ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ।


rajwinder kaur

Content Editor

Related News