ਫਿਰੋਜ਼ਪੁਰ ’ਚ ਵੀ ਮਨਾਇਆ ਗਿਆ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

06/14/2021 3:37:57 PM

ਫਿਰੋਜ਼ਪੁਰ (ਹਰਚਰਨ, ਬਿੱਟੂ) - ਸ਼ਾਂਤੀ ਦੇ ਪੁੰਜ ਅਤੇ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕਰਮਸਰ ਸਾਹਿਬ, ਗੁਰਦੁਆਰਾ ਸੰਗਤ ਸਰਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਥੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।

ਇਸ ਮੌਕੇ ਬਾਬਾ ਸਵਰਨ ਸਿੰਘ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ ਅਤੇ ਗੁਰੂ ਦੇ ਪਾਏ ਹੋਏ ਪੂਰਨਿਆਂ ’ਤੇ ਚੱਲਣ ਦਾ ਉਪਦੇਸ਼ ਦਿੱਤਾ। ਸਮਾਗਮ ਤੋਂ ਬਾਅਦ ਆਈ ਹੋਈ ਸੰਗਤ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ। ਜ਼ਿਕਰਯੋਗ ਹੈ ਕਿ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜਾ ਵੱਖ-ਵੱਖ ਥਾਵਾਂ ’ਤੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਮਲ ਮਨਾਇਆ ਜਾ ਰਿਹਾ ਹੈ। ਸ਼ਹੀਦੀ ਦਿਹਾੜੇ ਦੌਰਾਨ ਸ਼ਹਿਰ ਦੀਆਂ ਅਨੇਕਾਂ ਥਾਂਵਾਂ 'ਤੇ ਲੋਕਾਂ ਵਲੋਂ ਛਬੀਲਾਂ ਲਗਾਈਆਂ ਗਈਆਂ ਹਨ। ਅੱਤ ਦੀ ਪੈ ਰਹੀ ਗਰਮੀ ਦੇ ਮੱਦੇਨਜ਼ਰ ਸ਼ਰਧਾਲੂਆਂ ਵਲੋਂ ਵੱਖ-ਵੱਖ ਥਾਵਾਂ ’ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਤਰ੍ਹਾਂ-ਤਰ੍ਹਾਂ ਦੇ ਲੰਗਰ ਲਗਾਏ ਜਾ ਰਹੇ ਹਨ, ਜੋ ਅਤੁੱਟ ਵਰਤਾਏ ਜਾ ਰਹੇ ਹਨ।
 


rajwinder kaur

Content Editor

Related News