ਫਿਰੋਜ਼ਪੁਰ ''ਚ ਵੱਖ-ਵੱਖ ਕਿਸਾਨ ਪਰਾਲੀ ਨੂੰ ਲਗਾ ਰਹੇ ਹਨ ਅੱਗ

10/16/2018 1:49:06 PM

ਫਿਰੋਜ਼ਪੁਰ (ਸੰਨੀ ਚੋਪੜਾ)—ਪੰਜਾਬ ਸਰਕਾਰ ਜਿੱਥੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਅਪੀਲ ਕਰ ਰਹੀ ਹੈ ਉੱਥੇ ਕਈ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਪ੍ਰਸ਼ਾਸਨ ਅਤੇ ਸਰਕਾਰ ਦੇ ਆਦੇਸ਼ਾਂ ਨੂੰ ਅਨਦੇਖਾ ਕਰਕੇ ਪਰਾਲੀ ਨੂੰ ਸਾੜ ਰਹੇ ਹਨ। ਫਿਰੋਜ਼ਪੁਰ 'ਚ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ 18 ਅਕਤਬੂਰ ਨੂੰ ਪਰਾਲੀ ਦੇ ਮਾਮਲੇ ਨੂੰ ਲੈ ਕੇ 1 ਵਜੇ ਤੋਂ 4 ਵਜੇ ਤੱਕ ਪੰਜਾਬ ਭਰ 'ਚ ਰੇਲਵੇ ਟਰੈਕਾਂ 'ਤੇ ਧਰਨੇ ਦੇਣ ਦਾ ਐਲਾਨ ਕੀਤਾ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜ਼ਿਲਾ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਪਰਾਲੀ ਦਾ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਨਾ ਹੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਪਰਾਲੀ ਨੂੰ ਗਾਲਣ ਦੇ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਉੱਪਰ ਮਾਮਲੇ ਅਤੇ ਜੁਰਮਾਨੇ ਕਰ ਰਹੀ ਹੈ, ਪਰ ਕਿਸਾਨ ਇਸ ਨਾਲ ਡਰਨ ਵਾਲੇ ਨਹੀਂ। ਕਿਸਾਨਾਂ ਕੋਲ ਪਰਾਲੀ ਸਾੜਨ ਦੇ ਇਲਾਵਾ ਹੋਰ ਕੋਈ ਹੱਲ ਨਹੀਂ ਹੈ ਅਤੇ ਕਿਸਾਨ ਜਥੇਬੰਦੀਆਂ ਕਿਸਾਨਾਂ ਨਾਲ ਖੜ੍ਹੀਆਂ ਹਨ।


Related News