ਪੁਲਸ ਅਧਿਕਾਰੀਆਂ ਵਲੋਂ ਜ਼ਿਲ੍ਹਾ ਫਿਰੋਜ਼ਪੁਰ ਨੂੰ ਕੀਤਾ ਰੈੱਡ ਅਲਰਟ

12/19/2020 3:28:15 PM

ਗੁਰੂਹਰਸਹਾਏ (ਆਵਲਾ): ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅਤੇ ਆਏ ਦਿਨ ਬੀ.ਜੇ.ਪੀ. ਲੀਡਰਾ ਵਲੋਂ ਕਈ ਸ਼ਹਿਰਾਂ ’ਚ ਕੀਤੇ ਜਾ ਰਹੇ ਦੌਰਿਆਂ ਦੇ ਸਬੰਧ ’ਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਇਨ੍ਹਾਂ ਲੀਡਰਾਂ ਦੇ ਕੇ ਘਿਰਾਓ ਨੂੰ ਦੇਖਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਵਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਰੈੱਡ ਅਲਰਟ ਕੀਤਾ ਗਿਆ ਹੈ। ਇਸ ਸਬੰਧ ’ਚ ਅੱਜ ਗੁਰੂਹਰਸਹਾਏ ਦੇ ਥਾਣਾ ਮੁਖੀ ਵਲੋਂ ਸ਼ਹਿਰ ਅੰਦਰ ਵੱਖ-ਵੱਖ ਜਗ੍ਹਾ ’ਤੇ ਨਾਕੇਬੰਦੀ ਕਰ ਕੇ ਬਾਹਰੋਂ ਆਏ  ਰਹੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ। 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਪੰਜਾਬ ਦੇ ਕਿਸਾਨਾਂ ਨੂੰ ਇਨਸਾਫ ਨਾ ਦੇਣ ’ਤੇ ਉਜੜ ਸਕਦੀ ਹੈ ਭਾਜਪਾ ਦੀ ‘ਸਿਆਸੀ ਖੇਤੀ’!
PunjabKesariਇਸ ਮੌਕੇ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਹਾਲਾਤਾਂ ਨੂੰ ਦੇਖਦੇ ਹੋਏ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਉਨ੍ਹਾਂ ਵਲੋਂ ਫ਼ਰੀਦਕੋਟ ਰੋਡ ’ਤੇ ਸਥਿਤ ਪਿੰਡ ਚੁੱਘਾ ਦੇ ਬੱਸ ਅੱਡੇ ’ਤੇ ਨਾਕਾਬੰਦੀ ਕਰਕੇ ਬਾਹਰੋ ਆ ਰਹੇ ਹਰੇਕ  ਵਹੀਕਲਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਜ਼ਿਲ੍ਹੇ ਅੰਦਰ ਅਣਸੁਖਾਵÄ ਘਟਨਾ ਨਾ ਵਾਪਰ ਸਕੇ। ਸ਼ਹਿਰ ਅੰਦਰ ਲੱਗੇ ਨਾਕੇ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐੱਸ. ਪੀ. ਆਪ੍ਰੇਸ਼ਨ ਗੁਰਮੀਤ ਸਿੰਘ ਚੀਮਾ ਵਲੋਂ ਵੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਐੱਸ.ਆਈ. ਮਹਿੰਦਰ ਸਿੰਘ, ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ ਤੇ ਆਗਿਆਪਾਲ ਸਿੰਘ ਆਦਿ ਕਰਮਚਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਜਾਨੋਂ ਮਾਰਨ ਦੀ ਨੀਅਤ ਨਾਲ ਚਲਾਈਆਂ ਗੋਲੀਆਂ, 4 ਨਾਮਜ਼ਦ


Baljeet Kaur

Content Editor

Related News