ਏ. ਟੀ. ਐੱਮ. ਤੋੜਣ ਦੀ ਕੋਸ਼ਿਸ਼ ਰਹੀ ਨਾਕਾਮ, ਘਟਨਾ CCTV ’ਚ ਕੈਦ

01/23/2020 5:35:32 PM

ਫਿਰੋਜ਼ਪੁਰ (ਕੁਮਾਰ, ਮਨਦੀਪ, ਸੰਨੀ) - ਪਿੰਡ ਸਤੀਏ ਵਾਲਾ ਵਿਖੇ ਅੱਜ ਸਵੇਰੇ ਲੁਟੇਰਿਆਂ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਏ. ਟੀ. ਐੱਮ. ਨੂੰ ਤੋੜ ਕੇ ਕੈਸ਼ ਲੁੱਟਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋ ਸਕੇ। ਏ.ਟੀ.ਐੱਮ ਨੂੰ ਤੋੜਨ ਦੀ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ’ਚ ਕੈਦ ਹੋ ਗਈ ਹੈ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਨੇ ਫੁਟੇਜ਼ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਪੁਲਸ ਡਾਗ ਸਕੁਐਡ ਦੀ ਮਦਦ ਨਾਲ ਲੁਟੇਰਿਆਂ ਦਾ ਸੁਰਾਗ ਲਾਉਣ ਦੀ ਵੀ ਕੋਸ਼ਿਸ਼ ਕਰ ਰਹੀ ਹੈ। 

ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਚੋਰਾਂ ਵਲੋਂ. ਏ.ਟੀ.ਐੱਮ. ਨੂੰ ਤੋੜਣ ਲਈ ਵਰਤੇ ਹਥੋੜੇ ਤੇ ਹੋਰ ਸਾਮਾਨ ਨੂੰ ਕਬਜ਼ੇ ’ਚ ਲੈ ਲਿਆ। ਖਬਰ ਲਿਖੇ ਜਾਣ ਤੱਕ ਪੁਲਸ ਵਿਭਾਗ ਦੇ ਵੱਡੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਲੁਟੇਰਿਆਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।


rajwinder kaur

Content Editor

Related News