ਜਬਰ-ਜ਼ਨਾਹ ਕਰਨ ਦੇ ਦੋਸ਼ ''ਚ 1 ਨਾਮਜ਼ਦ

07/19/2018 6:18:34 PM

ਫਿਰੋਜ਼ਪੁਰ (ਕੁਮਾਰ) : ਵਿਧਵਾ ਔਰਤ ਨਾਲ ਜਬਰ-ਜ਼ਨਾਹ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਦਰ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। 
ਇਸ ਸਬੰਧੀ ਸਬ-ਇੰਸਪੈਕਟਰ ਸ਼ਿਮਲਾ ਰਾਣੀ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਪੀੜਤ ਔਰਤ ਨੇ ਦੋਸ਼ ਲਾਉਂਦਿਆਂ ਦੱਸਿਆ ਕਿ ਉਸ ਦੇ ਪਤੀ ਦੀ 11 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਤੇ ਉਸ ਦਾ ਜੇਠ ਉਸ 'ਤੇ ਮਾੜੀ ਨਜ਼ਰ ਰੱਖਦਾ ਸੀ। ਪੀੜਤ ਔਰਤ ਅਨੁਸਾਰ ਬੀਤੀ 4 ਜੁਲਾਈ ਨੂੰ ਜਦ ਉਹ ਆਪਣੇ ਬੱਚਿਆਂ ਸਮੇਤ ਘਰ ਦੇ ਵਿਹੜੇ 'ਚ ਸੁੱਤੀ ਪਈ ਸੀ ਤਾਂ ਉਸ ਦਾ ਜੇਠ ਕੰਧ ਟੱਪ ਕੇ ਘਰ 'ਚ ਆ ਗਿਆ ਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਵਲੋਂ ਨਾਮਜ਼ਦ ਵਿਅਕਤੀ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।