ਫਿਰੋਜ਼ਪੁਰ ਜ਼ਿਲੇ ਦੀਆਂ ਸੜਕਾਂ ਖੋਲ੍ਹ ਰਹੀਆਂ ਹਨ ਸਰਕਾਰ ਦੇ ਦਾਅਵਿਆਂ ਦੀ ਪੋਲ

07/22/2019 4:45:26 PM

ਫਿਰੋਜ਼ਪੁਰ (ਸੰਨੀ) - ਪੰਜਾਬ ਦੀ ਸਰਕਾਰ ਵਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਜੇਕਰ ਗੱਲ ਫਿਰੋਜ਼ਪੁਰ ਜ਼ਿਲੇ ਦੀਆਂ ਸੜਕਾਂ ਦੀ ਕੀਤੀ ਜਾਵੇ ਤਾਂ ਸਰਕਾਰ ਦੇ ਇਹ ਸਾਰੇ ਦਾਅਵੇ ਖੋਖਲੇ ਹੁੰਦੇ ਦਿਖਾਈ ਦੇ ਰਹੇ ਹਨ। ਜਾਣਕਾਰੀ ਅਨੁਸਾਰ ਫਿਰੋਜ਼ਪੁਰ ਸ਼ਹਿਰ, ਜ਼ੀਰਾ, ਗੁਰੂਹਰਸਹਾਏ, ਫਿਰੋਜ਼ਪੁਰ ਰੂਰਲ ਦੀਆਂ ਸੜਕਾਂ ਦੀ ਹਾਲਤ ਇੰਨੀ ਜ਼ਿਆਦਾ ਖਰਾਬ ਹੋ ਚੁੱਕੀ ਹੈ ਕਿ ਇਨ੍ਹਾਂ ਸੜਕਾਂ ਦੇ ਵਿਚਕਾਰ ਵੱਡੇ-ਵੱਡੇ ਟੋਏ ਪੈ ਗਏ ਹਨ। ਬਰਸਾਤ ਦੇ ਦਿਨਾਂ 'ਚ ਇਨ੍ਹਾਂ ਟੋਇਆ 'ਚ ਪਾਣੀ ਭਰ ਜਾਂਦਾ ਹੈ, ਜਿਸ ਕਾਰਨ ਕਈ ਹਾਦਸੇ ਵਾਪਰ ਜਾਂਦੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਥਾਨਕ ਲੋਕਾਂ ਨੇ ਕਿਹਾ ਕਿ ਸੜਕਾਂ ਦੀ ਇਸ ਸਮੱਸਿਆ ਵੱਲ ਪ੍ਰਸ਼ਾਸਨ ਦੇ ਅਧਿਕਾਰੀ ਕੋਈ ਧਿਆਨ ਨਹੀਂ ਦੇ ਰਹੇ ਅਤੇ ਨਾ ਹੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈ ਰਹੇ ਹਨ। ਇਨ੍ਹਾਂ ਸੜਕਾਂ ਕਾਰਨ ਕਈ ਹਾਦਸੇ ਵਾਪਰ ਗਏ ਹਨ, ਜਿਸ ਕਾਰਨ ਕਈ ਲੋਕ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ। ਇਸੇ ਕਾਰਨ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਟੁੱਟੀਆਂ ਸੜਕਾਂ ਨੂੰ ਜਲਦ ਤੋਂ ਜਲਦ ਬਣਾਉਣ ਦੀ ਮੰਗ ਕੀਤੀ ਹੈ, ਤਾਂਕਿ ਰਾਹਗੀਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ। ਦੂਜੇ ਪਾਸੇ ਇਸ ਸਬੰਧ 'ਚ ਜਦੋਂ ਡੀ.ਸੀ. ਚੰਦਰ ਗੈਂਦ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਬਰਸਾਤ ਤੋਂ ਬਾਅਦ ਇਨ੍ਹਾਂ ਦੀ ਮੁਰੰਮਤ ਕਰਨ ਦਾ ਕਿਹਾ।


rajwinder kaur

Content Editor

Related News