ਚੋਰ ਗਿਰੋਹ ਦੇ 3 ਮੈਂਬਰ ਚੋਰੀ ਦੇ 9 ਮੋਟਰਸਾਈਕਲਾਂ ਸਣੇ ਗ੍ਰਿਫਤਾਰ

08/14/2019 5:52:27 PM

ਫਿਰੋਜ਼ਪੁਰ/ਗੁਰੂਹਰਸਹਾਏ/ਮਮਦੋਟ (ਕੁਮਾਰ, ਆਵਲਾ, ਮਲਹੋਤਰਾ, ਧਵਨ) - ਸੀ.ਆਈ.ਏ. ਸਟਾਫ ਦੀ ਪੁਲਸ ਨੇ ਏ. ਐੱਸ. ਆਈ. ਰਾਜਪਾਲ ਦੀ ਅਗਵਾਈ ਹੇਠ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਚੋਰੀ ਦੇ 9 ਮੋਟਰਸਾਈਕਲਾਂ ਸਣੇ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਏ. ਐੱਸ. ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਸ਼ਤ ਦੌਰਾਨ ਗੁਪਤ ਸੂਚਨਾ ਮਿਲੀ ਸੀ ਕਿ ਗੁਰਵਿੰਦਰ ਸਿੰਘ ਉਰਫ ਗਿੰਦਾ ਪੁੱਤਰ ਖਜਾਨ ਸਿੰਘ, ਜਤਿੰਦਰ ਸਿੰਘ ਉਰਫ ਬੋਬੀ ਪੁੱਤਰ ਕੁਲਵੰਤ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੋਰਾ ਪੁੱਤਰ ਬੋਹੜ ਸਿੰਘ ਮੋਟਰਸਾਈਕਲ ਚੋਰੀ ਕਰਕੇ, ਜਾਅਲੀ ਨੰਬਰ ਪਲੇਟਾਂ ਲਗਾ ਕੇ ਅਤੇ ਜਾਅਲੀ ਆਰ.ਸੀ. ਤਿਆਰ ਕਰਕੇ ਅੱਗੇ ਵੇਚਦੇ ਹਨ। ਇਸ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਨੇ ਪਿੰਡ ਕਰੀ ਕਲਾਂ ਵਿਖੇ ਛਾਪੇਮਾਰੀ ਕਰਦਿਆਂ ਤਿੰਨੋ ਨਾਮਜ਼ਦ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਖਿਲਾਫ ਥਾਣਾ ਲੱਖੋ ਕੇ ਬਹਿਰਾਮ 'ਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

rajwinder kaur

This news is Content Editor rajwinder kaur