ਫ਼ਿਰੋਜ਼ਪੁਰ : ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਕੀਤੀ ਉਲੰਘਣਾ, 7 ਲੋਕਾਂ ਖ਼ਿਲਾਫ਼ ਮਾਮਲੇ ਦਰਜ

Thursday, Apr 22, 2021 - 05:20 PM (IST)

ਫ਼ਿਰੋਜ਼ਪੁਰ : ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਕੀਤੀ ਉਲੰਘਣਾ, 7 ਲੋਕਾਂ ਖ਼ਿਲਾਫ਼ ਮਾਮਲੇ ਦਰਜ

ਫ਼ਿਰੋਜ਼ਪੁਰ/ਜ਼ੀਰਾ (ਕੁਮਾਰ, ਗੁਰਮੇਲ)-ਪੰਜਾਬ ਸਰਕਾਰ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹੇ ਭਰ ’ਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਲਾਏ ਗਏ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ’ਚ ਪੁਲਸ ਨੇ ਐੱਸ. ਐੱਸ. ਪੀ. ਫ਼ਿਰੋਜ਼ਪੁਰ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 7 ਲੋਕਾਂ ਖ਼ਿਲਾਫ਼ ਥਾਣਾ ਫ਼ਿਰੋਜ਼ਪੁਰ ਸ਼ਹਿਰ, ਕੁਲਗੜ੍ਹੀ, ਸਦਰ ਜ਼ੀਰਾ, ਮਮਦੋਟ, ਸਿਟੀ ਜ਼ੀਰਾ ਅਤੇ ਗੁਰੂਹਰਸਹਾਏ ’ਚ ਆਈ. ਪੀ. ਸੀ. ਦੀ ਧਾਰਾ 188, 269 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਤੇ ਐਪੀਡੇਮਿਕ ਡਿਜ਼ੀਜ਼ਿਜ਼ ਐਕਟ 1897 ਦੇ ਤਹਿਤ ਮਾਮਲੇ ਦਰਜ ਕੀਤੇ ਹਨ।

ਇਹ ਜਾਣਕਾਰੀ ਦਿੰਦਿਆਂ ਵੱਖ-ਵੱਖ ਥਾਣਿਆਂ ਦੇ ਏ. ਐੱਸ. ਆਈ. ਰਮਨ ਕੁਮਾਰ, ਜਗਤਾਰ ਸਿੰਘ, ਸਤਨਾਮ ਸਿੰਘ, ਰਾਜ ਸਿੰਘ, ਮਲਕੀਤ ਸਿੰਘ, ਹਰਬੰਸ ਸਿੰਘ ਅਤੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਪ੍ਰਦੀਪ ਸ਼ਰਮਾ, ਬਿਕਰਮਜੀਤ, ਰਾਜ ਕੁਮਾਰ, ਸੁਭਾਸ਼ ਚੰਦਰ ਅਤੇ ਸੁਰਜੀਤ ਸਿੰਘ ਖ਼ਿਲਾਫ਼ ਮਾਮਲੇ ਦਰਜ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਬਾਅਦ ’ਚ ਸਾਰਿਆਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ ਕਈ ਲੋਕ ਕਰਫ਼ਿਊ ਅਤੇ ਸਰਕਾਰ ਵੱਲੋਂ ਜਾਰੀ ਗਾਈਡਲਾਈਨਜ਼ ਦੀ ਉਲੰਘਣਾ ਕਰਦਿਆਂ ਲੋਕਾਂ ਨੂੰ ਆਪਣੇ ਢਾਬਿਆਂ ਤੇ ਹੋਟਲਾਂ ’ਤੇ ਇਕੱਠੇ ਕਰ ਕੇ ਖਾਣਾ ਖੁਆ ਰਹੇ ਸਨ ਤੇ ਕਈ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ ਤੇ ਕਈ ਰੇਹੜੀਆਂ ਲਾ ਕੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਸਨ।


author

Manoj

Content Editor

Related News