ਫਿਰੋਜ਼ਪੁਰ : ਨਸ਼ੇ ਦੀ ਓਵਰਡੋਜ਼ ਨਾਲ 25 ਸਾਲਾ ਨੌਜਵਾਨ ਦੀ ਹੋਈ ਮੌਤ
Friday, Apr 29, 2022 - 05:16 PM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਅੱਕੂ ਵਾਲਾ ’ਚ ਅੱਜ ਇਕ ਨੌਜਵਾਨ ਵਲੋਂ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੰਤੋਖ ਸਿੰਘ (25) ਪੁੱਤਰ ਮਹਿੰਦਰ ਸਿੰਘ ਦੇ ਰੂਪ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਕੋਲੋਂ ਨਸ਼ੇ ਦਾ ਟੀਕਾ ਵੀ ਮਿਲਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਸਿਟੀ ਫਿਰੋਜ਼ਪੁਰ ਸਤਵਿੰਦਰ ਸਿੰਘ ਵਿਰਕ ਦੀ ਅਗਵਾਈ ’ਚ ਪੁਲਸ ਘਟਨਾ ਵਾਲੀ ਜਗ੍ਹਾ ਪਹੁੰਚੀ। ਪਿੰਡ ਵਾਲਿਆਂ ਨੇ ਦੋਸ਼ ਲਗਾਇਆ ਕਿ ਇੱਥੇ ਕੁਝ ਘਰਾਂ ’ਚ ਸ਼ਰੇਆਮ ਨਸ਼ਾ ਵਿਕਦਾ ਹੈ ਅਤੇ ਜੇਕਰ ਲੋਕ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਦੇ ਹਨ ਤਾਂ ਉਨ੍ਹਾਂ ਨਾਲ ਲੜਾਈ ਝਗੜਾ ਕੀਤਾ ਜਾਂਦਾ ਹੈ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : ਤਲਾਬ ’ਚ ਨਹਾਉਣ ਗਏ ਬੱਚੇ ਦੀ ਪੜਦਾਦੀ ਦੇ ਭੋਗ ਵਾਲੇ ਦਿਨ ਹੋਈ ਮੌਤ
ਨਸ਼ੇ ਦੀ ਓਵਰਡੋਜ਼ ਨਾਲ ਹੋਈ ਨੌਜਵਾਨ ਮੌਤ ਦੇ ਚੱਲਦਿਆਂ ਪਿੰਡ ਦੇ ਲੋਕਾਂ ’ਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਅੱਕੂ ਵਾਲਾ ਅਤੇ ਇਸਦੇ ਆਸਪਾਸ ਵਿੱਕ ਰਹੇ ਨਸ਼ੇ ਨੂੰ ਰੋਕਿਆ ਜਾਵੇ ਅਤੇ ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਨੂੰ ਜੇਲ੍ਹ ’ਚ ਭੇਜਿਆ ਜਾਵੇ। ਪੁਲਸ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰ ਵਲੋਂ ਇਸ ਮਾਮਲੇ ’ਚ ਜਿਨ੍ਹਾਂ ਲੋਕਾਂ ਦਾ ਨਾਮ ਲਿਖਵਾਇਆ ਜਾਵੇਗਾ ਪੁਲਸ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ ਅਤੇ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾਉਣ ਲਈ ਉਸਦੀ ਲਾਸ਼ ਨੂੰ ਸਿਵਿਲ ਹਸਪਤਾਲ ’ਚ ਭੇਜ ਦਿੱਤਾ ਹੈ ਅਤੇ ਪਰਿਵਾਰ ਵਲੋਂ ਦਿੱਤੇ ਬਿਆਨਾਂ ’ਤੇ ਪੁਲਸ ਕਾਨੂੰਨੀ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ : ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਟਿਆਲਾ ’ਚ ਹੋਈ ਘਟਨਾ ਨੂੰ ਦੱਸਿਆ ਮੰਦਭਾਗਾ, ਸਖ਼ਤ ਕਾਰਵਾਈ ਦੀ ਕੀਤੀ ਮੰਗ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ