ਫਿਰੋਜ਼ਪੁਰ ਦੀ ਕੇਂਦਰੀ ਜੇਲ ਮੁੜ ਵਿਵਾਦਾਂ ''ਚ, ਤਲਾਸ਼ੀ ਦੌਰਾਨ ਮਿਲੇ ਮੋਬਾਇਲ ਫੋਨ

10/08/2020 11:20:18 AM

ਫਿਰੋਜ਼ਪੁਰ(ਕੁਮਾਰ)-ਕੇਂਦਰੀ ਜੇਲ ਫਿਰੋਜ਼ਪੁਰ 'ਚ ਤਲਾਸ਼ੀ ਦੌਰਾਨ 2 ਮੋਬਾਇਲ ਫੋਨ ਬਰਾਮਦ ਹੋਏ ਹਨ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ.ਐੱਸ.ਆਈ. ਦਿਲੀਪ ਕੁਮਾਰ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਕੇਂਦਰੀ ਜੇਲ ਫਿਰੋਜ਼ਪੁਰ ਵੱਲੋਂ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੂੰ ਇਹ ਲਿਖਤੀ ਸ਼ਿਕਾਇਤ ਭੇਜਦੇ ਹੋਏ ਜਾਣਕਾਰੀ ਦਿੱਤੀ ਗਈ ਕਿ ਜੇਲ ਦੇ ਸਟਾਫ਼ ਨੇ ਤਲਾਸ਼ੀ ਹਵਾਲਾਤੀ ਦਿਨੇਸ਼ ਕੁਮਾਰ ਉਰਫ ਫੌਜੀ ਵਾਸੀ ਹਰਪਾਲੁ (ਰਾਜਸਥਾਨ) ਤੋਂ ਸਿਮ ਕਾਰਡ ਅਤੇ ਬੈਟਰੀ ਸਮੇਤ ਮੋਬਾਇਲ ਫੋਨ ਬਰਾਮਦ ਕੀਤਾ ਹੈ, ਜਦਕਿ ਇਕ ਕੰਬਲ 'ਚ ਲਪੇਟਿਆ ਹੋਇਆ ਮੋਬਾਇਲ ਫੋਨ ਲਾਵਾਰਿਸ ਹਾਲਾਤ 'ਚ ਮਿਲਿਆ ਹੈ। 
ਉਨ੍ਹਾਂ ਨੇ ਦੱਸਿਆ ਕਿ ਇਸ ਲਿਖਤੀ ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਹਵਾਲਾਤੀ ਦਿਨੇਸ਼ ਕੁਮਾਰ ਅਤੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Aarti dhillon

Content Editor

Related News