ਫ਼ਿਰੋਜ਼ਪੁਰ ਸੀ.ਆਈ.ਏ. ਪੁਲਸ ਨੇ ਨਸ਼ੀਲੀਆਂ ਗੋਲੀਆਂ ਸਣੇ 1 ਨੂੰ ਕੀਤਾ ਕਾਬੂ

01/21/2022 3:47:39 PM

ਫਿਰੋਜ਼ਪੁਰ (ਕੁਮਾਰ,ਜਸਪਾਲ): ਸੀ.ਆਈ.ਏ.ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਬਸਤੀ ਸੁੰਨਵਾਂ ਦੇ ਇਲਾਕੇ ਵਿੱਚ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਤਾਰਾ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਪੁਲਸ ਨੂੰ ਇਤਲਾਹ ਮਿਲੀ ਕਿ ਤਰਸੇਮ ਸਿੰਘ ਉਰਫ਼ ਸੇਮਾ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ ਅਤੇ ਜ਼ੀਰਾ ਸਾਈਡ ਤੋਂ ਨਸ਼ੀਲੀਆਂ ਗੋਲੀਆਂ ਵੇਚਣ ਲਈ ਮੱਲਾਵਾਲਾ ਵੱਲ ਆ ਰਿਹਾ ਹੈ।

ਇਹ ਵੀ ਪੜ੍ਹੋ : ਮਨਰੇਗਾ ਮਜ਼ਦੂਰ ਲੋਕਾਂ ਨੇ ਦਿਹਾੜੀ ਨਾ ਮਿਲਣ ’ਤੇ ਸਰਕਾਰ ਦਾ ਕੀਤਾ ਵਿਰੋਧ

ਪੁਲਸ ਨੇ ਤੁਰੰਤ ਨਾਕਾਬੰਦੀ ਕਰਕੇ ਨਾਮਜ਼ਦ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 800 ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। 

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

Anuradha

This news is Content Editor Anuradha