ਬਿਜਲੀ ਬਿੱਲਾਂ ਨੂੰ ਲੈ ਕੇ ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਨੇ ਲਾਇਆ ਧਰਨਾ

10/05/2019 1:37:02 PM

ਫਿਰੋਜ਼ਪੁਰ (ਸੰਨੀ)—ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਬਿਜਲੀ ਵਿਭਾਗ ਦਫਤਰ ਦੇ ਬਾਹਰ ਕ੍ਰਾਂਤੀਕਾਰੀ ਪੇਂਡੂ ਮਜਦੂਰਯੂਨੀਅਨ ਅਤੇ ਬਿਜਲੀ ਬਿੱਲਾ ਦੇ ਸਤਾਏ ਲੋਕਾਂ ਵੱਲੋਂ ਧਰਨਾ ਲਗਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਧਰਨਾਕਾਰੀਆਂ ਨੇ ਦੱਸਿਆ ਕਿ ਸੂਬੇ ਅੰਦਰ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਈ ਸੀ ਤਾਂ ਉਨ੍ਹਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਗਰੀਬ ਲੋਕਾਂ ਦੇ ਬਿਜਲੀ ਬਿੱਲ ਮਾਫ ਕੀਤੇ ਜਾਣਗੇ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਭੱਤਾ ਦਿੱਤਾ ਜਾਵੇਗਾ ਪਰ ਕੈਪਟਨ ਸਰਕਾਰ ਦੇ ਸੱਤਾ ਵਿਚ ਆਉਦਿਆਂ ਹੀ ਬਿਜਲੀ ਦਰਾਂ ਵਿੱਚ ਵਾਧਾ ਕਰ ਦਿੱਤਾ ਗਿਆ ਅਤੇ ਜੋ ਬਿੱਲ ਪਹਿਲਾਂ ਲੋਕਾਂ ਨੂੰ ਦੋ ਢਾਈ ਸੌ ਰੁਪਏ ਆਉਂਦਾ ਸੀ ਉਹ ਹੁਣ 15 - 15 ਹਜ਼ਾਰ ਤੱਕ ਪਹੁੰਚ ਗਿਆ ਹੈ। ਜੋ ਗਰੀਬ ਬੰਦੇ ਦੀ ਪਹੁੰਚ ਤੋਂ ਬਾਹਰ ਹੈ। ਕਿਉਂਕਿ ਤਿੰਨ ਸੌ ਰੁਪਏ ਦਿਹਾੜੀ ਲੈਣ ਵਾਲਾ ਵਿਅਕਤੀ ਇੰਨਾ ਬਿੱਲ ਨਹੀਂ ਭਰ ਸਕਦਾ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਇਨ੍ਹਾਂ ਬਿੱਲਾ ਨੂੰ ਲੈ ਕੇ ਬਿਜਲੀ ਵਿਭਾਗ ਨੂੰ ਚਿੱਠੀਆਂ ਲਿਖ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਬਲਕਿ ਬਿਜਲੀ ਵਿਭਾਗ ਵੱਲੋਂ ਹੁਣ ਉਨ੍ਹਾਂ ਦੇ ਘਰਾਂ ਦੇ ਕੁਨੈਕਸ਼ਨ ਕੱਟੇ ਜਾ ਰਹੇ ਹਨ। ਜਿਸ ਨੂੰ ਲੈ ਕੇ ਇਹ ਧਰਨਾ ਲਗਾਇਆ ਹੈ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੋ ਗਰੀਬ ਲੋਕਾਂ ਨੂੰ ਵਧਾ ਕੇ ਬਿਜਲੀ ਬਿੱਲ ਭੇਜੇ ਗਏ ਹਨ ਉਨ੍ਹਾਂ ਨੂੰ ਮਾਫ ਕੀਤਾ ਜਾਵੇ ਅਤੇ ਅੱਗੇ ਤੋਂ ਪਹਿਲਾਂ ਦੀ ਤਰ੍ਹਾਂ ਬਿਜਲੀ ਜੂੰਟਾਂ ਮਾਫ ਕੀਤੀਆਂ ਜਾਣ।


Shyna

Content Editor

Related News