ਫ਼ਿਰੋਜ਼ਪੁਰ ਮੰਡਲ ਵੱਲੋਂ 38 ਸੇਵਾ-ਮੁਕਤ ਰੇਲ ਕਰਮਚਾਰੀਆਂ ਨੂੰ 20.47 ਕਰੋੜ ਰੁਪਏ ਦਾ ਭੁਗਤਾਨ
Wednesday, Aug 19, 2026 - 06:13 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਵਿਚ ਜੂਨ ਅਤੇ ਜੁਲਾਈ 2026 ਦੌਰਾਨ ਸੇਵਾ-ਮੁਕਤ ਹੋਏ 38 ਰੇਲ ਕਰਮਚਾਰੀਆਂ ਨੂੰ ਮੰਡਲ ਰੇਲ ਪ੍ਰਬੰਧਕ (ਡੀ.ਆਰ.ਐੱਮ.) ਸੰਜੀਵ ਕੁਮਾਰ ਵੱਲੋਂ 20.47 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਗਿਆ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਸੇਵਾ-ਮੁਕਤ ਹੋਏ ਕਰਮਚਾਰੀਆਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਉਨ੍ਹਾਂ ਕਰਮਚਾਰੀਆਂ ਨੂੰ ਆਪਣੀ ਮਿਹਨਤ ਦੀ ਕਮਾਈ ਦੀ ਵਰਤੋਂ ਸਮਝਦਾਰੀ ਨਾਲ ਕਰਨ ਦੀ ਸਲਾਹ ਦਿੱਤੀ। ਸੇਵਾ-ਮੁਕਤੀ ਤੋਂ ਬਾਅਦ 6 ਤਰ੍ਹਾਂ ਦੇ ਫੰਡ ਦਿੱਤੇ ਜਾਂਦੇ ਹਨ, ਜਿਨ੍ਹਾਂ ਵਿਚ ਪੀ.ਪੀ.ਓ., ਗ੍ਰੈਚੂਟੀ, ਕਮਿਊਟੇਸ਼ਨ, ਲੀਵ ਇਨਕੈਸ਼ਮੈਂਟ, ਜੀ.ਆਈ.ਐੱਸ. ਅਤੇ ਪੀ.ਐੱਫ. ਸ਼ਾਮਲ ਹਨ। ਇਸ ਦੌਰਾਨ ਸੀਨੀਅਰ ਮੰਡਲ ਪ੍ਰਸੋਨਲ ਅਧਿਕਾਰੀ ਸਾਕਸ਼ੀ ਸਿੰਘ ਨੇ ਸਾਰੇ ਸੇਵਾ-ਮੁਕਤ ਰੇਲ ਕਰਮਚਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਾਈਬਰ ਧੋਖਾਧੜੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।
ਉਨ੍ਹਾਂ ਸਲਾਹ ਦਿੱਤੀ ਕਿ ਸੇਵਾ-ਮੁਕਤੀ ਨਾਲ ਸਬੰਧਤ ਮਹੱਤਵਪੂਰਨ ਦਸਤਾਵੇਜ਼ ਕਿਸੇ ਵੀ ਅਣਪਛਾਤੇ ਵਿਅਕਤੀ ਨਾਲ ਸਾਂਝੇ ਨਾ ਕੀਤੇ ਜਾਣ। ਇਸ ਮੌਕੇ ਵਧੀਕ ਮੰਡਲ ਰੇਲ ਪ੍ਰਬੰਧਕ ਨਿਤਿਨ ਗਰਗ, ਮੁੱਖ ਮੈਡੀਕਲ ਸੁਪਰਡੈਂਟ ਡਾ. ਰੰਜਨਾ ਸਹਿਗਲ, ਸੀਨੀਅਰ ਮੰਡਲ ਵਿੱਤ ਪ੍ਰਬੰਧਕ ਰਾਹੁਲ ਦੇਵ ਸਮੇਤ ਹੋਰ ਰੇਲਵੇ ਅਧਿਕਾਰੀ ਅਤੇ ਕਰਮਚਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
