ਫਿਰੋਜ਼ਪੁਰ : ਸਰਕਾਰੀ ਤੇ ਪ੍ਰਾਈਵੇਟ ਡਾਕਟਰਾਂ ਨੇ ਕੀਤੀ ਮੁਕੰਮਲ ਹੜਤਾਲ

06/17/2019 4:46:21 PM

ਫਿਰੋਜ਼ਪੁਰ (ਸੰਨੀ, ਮਲਹੋਤਰਾ, ਕੁਮਾਰ) - ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਪੰਜਾਬ ਮੈਡੀਕਲ ਐਸੋਸੀਏਸ਼ਨ ਦੇ ਸੱਦੇ 'ਤੇ ਅੱਜ ਫਿਰੋਜ਼ਪੁਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਵਲੋਂ ਪੱਛਮੀ ਬੰਗਾਲ 'ਚ ਡਾਕਟਰਾਂ ਦੀ ਹੋਈ ਕੁੱਟਮਾਰ ਦੇ ਵਿਰੋਧ 'ਚ ਮੁਕੰਮਲ ਹੜਤਾਲ ਕੀਤੀ ਜਾ ਰਹੀ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਫਿਰੋਜ਼ਪੁਰ ਦੇ ਪ੍ਰਧਾਨ ਡਾਕਟਰ ਸ਼ੀਲ ਸੇਠੀ ਨੇ ਦੱਸਿਆ ਕਿ ਇਸ ਮੌਕੇ ਡਾਕਟਰਾਂ ਵਲੋਂ ਕਾਲੀਆਂ ਪੱਟੀਆਂ ਬੰਨ ਕੇ ਸ਼ਾਂਤੀਪੂਰਵਕ ਤਰੀਕੇ ਨਾਲ ਰੋਸ ਪ੍ਰਗਟ ਕੀਤਾ ਗਿਆ, ਕਿਉਂਕਿ ਦੇਸ਼ ਭਰ 'ਚ ਡਾਕਟਰਾਂ 'ਤੇ ਹੋ ਰਹੇ ਹਮਲੇ ਚਿੰਤਾ ਦਾ ਵਿਸ਼ਾ ਹਨ, ਜਿਨ੍ਹਾਂ ਦੀ ਸੁਰੱਖਿਆ ਦੇ ਸਖਤ ਪ੍ਰਬੰਧ ਹੋਣੇ ਚਾਹੀਦੇ ਹਨ। 

ਜਾਣਕਾਰੀ ਅਨੁਸਾਰ ਇਸ ਹੜਤਾਲ ਕਾਰਨ ਫਿਰੋਜ਼ਪੁਰ 'ਚ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਭ ਮੈਡੀਕਲ ਸਹੂਲਤਾਂ ਠੱਪ ਕੀਤੀਆਂ ਗਈਆਂ ਹਨ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਲੋਕਾਂ ਨੇ ਡਾਕਟਰਾਂ 'ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹੋਏ ਸਰਕਾਰ ਨੂੰ ਡਾਕਟਰਾਂ 'ਤੇ ਹਸਪਤਾਲਾਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ।


rajwinder kaur

Content Editor

Related News