ਫਿਰੋਜ਼ਪੁਰ: ਜੇਲ੍ਹ 'ਚ ਸੁੱਟੇ ਗਏ ਸਮਾਨ 'ਚੋਂ ਮੋਬਾਇਲ ਫੋਨ ਸਣੇ ਨਸ਼ੀਲੀਆਂ ਵਸਤਾਂ ਬਰਾਮਦ

12/15/2020 2:19:02 PM

ਫਿਰੋਜ਼ਪੁਰ (ਕੁਮਾਰ): ਕੇਂਦਰੀ ਜੇਲ ਫਿਰੋਜ਼ਪੁਰ 'ਚੋਂ ਜੇਲ ਦੇ ਸੁਰੱਖਿਆ ਕਰਮਚਾਰੀਆਂ ਵੱਲੋਂ ਇਕ ਪੈਕੇਟ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਜੇਲ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਵੱਲੋਂ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੂੰ ਇਕ ਪੱਤਰ ਭੇਜਿਆ ਗਿਆ ਹੈ ਜਿਸ 'ਚ ਉਨ੍ਹਾਂ ਨੇ ਦੱਸਿਆ ਕਿ ਜੇਲ ਦੇ ਨਾਲ ਲੱਗਦੀ ਸੜਕ ਤੋਂ ਕਿਸੇ ਅਣਪਛਾਤੇ ਵਿਅਕਤੀ ਨੇ ਜੇਲ ਅੰਦਰ ਖਾਕੀ ਰੰਗ ਦੀ ਟੇਪ ਨਾਲ ਲਪੇਟਿਆ ਹੋਇਆ ਪੈਕੇਟ ਸੁੱਟਿਆ ਹੈ।

ਜਿਸ ਨੂੰ ਖੋਲ ਕੇ ਦੇਖਿਆ ਗਿਆ ਤਾਂ ਉਸ 'ਚੋਂ ਮੋਬਾਇਲ ਫੋਨ ਸੈਮਸੰਗ (ਕੀ-ਪੈਡ) ਤਿੰਨ ਬੈਟਰੀਆ, 8 ਜਰਦੇ ਦੀਆਂ ਅਤੇ ਚਾਰ ਤੰਬਾਕੂ ਦੇ ਪੈਕੇਟ, ਇਕ ਸਿਗਰੇਟ ਦੀ ਡੱਬੀ ਅਤੇ ਇਕ ਸ਼ਿੰਗਾਰ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੇਲ ਪ੍ਰਸ਼ਾਸਨ ਵੱਲੋਂ ਭੇਜੇ ਗਏ ਪੱਤਰ ਦੇ ਆਧਾਰ 'ਤੇ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Aarti dhillon

This news is Content Editor Aarti dhillon