ਫ਼ਿਰੋਜ਼ਪੁਰ ਭਾਰਤ-ਪਾਕਿਸਤਾਨ ਸਰਹੱਦ 'ਤੇ ਅੱਧੀ ਰਾਤ ਡਰੋਨ ਦੀ ਦਸਤਕ, BSF ਵੱਲੋਂ ਸਰਚ ਆਪ੍ਰੇਸ਼ਨ ਜਾਰੀ
Saturday, Jan 21, 2023 - 12:30 PM (IST)

ਫਿਰੋਜ਼ਪੁਰ/ਗੁਰੂਹਰਸਹਾਏ (ਕੁਮਾਰ, ਸੁਨੀਲ ਵਿੱਕੀ)- ਫਿਰੋਜ਼ਪੁਰ ਭਾਰਤ-ਪਾਕਿਸਤਾਨ ਸਰਹੱਦ 'ਤੇ ਬੀਓਪੀ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਦੇ ਇਲਾਕੇ 'ਚ ਅੱਧੀ ਰਾਤ ਸਾਢੇ 12 ਵਜੇ ਦੇ ਕਰੀਬ ਡਰੋਨ ਦੀ ਮੁਮੈਂਟ ਦੇਖੀ ਗਈ ।
ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, 6 ਮਹੀਨੇ ਦੇ ਪੁੱਤ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਦੱਸਿਆ ਜਾ ਰਿਹਾ ਹੈ ਕਿ ਡਿਊਟੀ 'ਤੇ ਤਾਇਨਾਤ ਬੀ.ਐੱਸ.ਐੱਫ਼ ਦੇ ਜਵਾਨਾਂ ਨੇ ਇਸ ਡਰੋਨ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਖੇਤਰ 'ਚ ਦਾਖ਼ਲ ਹੁੰਦੇ ਦੇਖਿਆ ਅਤੇ ਚੌਕਸੀ ਰੱਖਦੇ ਹੋਏ ਲੋੜੀਂਦੀ ਕਾਰਵਾਈ ਕੀਤੀ। ਡਰੋਨ ਦੀ ਮੁਮੈਂਟ ਦੇਖਣ ਤੋਂ ਬਾਅਦ ਬੀਓਪੀ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਦੇ ਇਲਾਕੇ 'ਚ ਜ਼ਿਲ੍ਹਾ ਫਿਰੋਜ਼ਪੁਰ ਪੁਲਸ ਅਤੇ ਬੀ.ਐੱਸ.ਐੱਫ਼ ਵੱਲੋਂ ਸਾਂਝਾ ਸਰਚ ਅਭਿਆਨ ਚਲਾਇਆ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਲੱਖਾਂ ਦੇ ਸੋਨੇ ਦੀ ਲੁੱਟ, ਦੁਕਾਨਦਾਰ ਨੇ ਚੋਰਾਂ ਨੂੰ ਫੜਨ ਵਾਲਿਆਂ ਲਈ ਕਰ ਦਿੱਤਾ ਵੱਡਾ ਐਲਾਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।