ਵਿਧਾਇਕ ਕੁਲਬੀਰ ਸਿੰਘ ਖਿਲਾਫ ਹਜ਼ਾਰਾਂ ਦੀ ਗਿਣਤੀ 'ਚ ਲੋਕ ਸੜਕਾਂ 'ਤੇ ਉਤਰੇ

02/16/2019 4:12:09 PM

ਜ਼ੀਰਾ (ਸੰਨੀ)— ਅੱਜ ਹਲਕਾ ਜ਼ੀਰਾ ਦੇ ਲੋਕ ਮੌਜੂਦਾ ਕਾਂਗਰਸੀ ਵਿਧਾਇਕ ਵੱਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਰੋਸ ਵਿਚ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਅਤੇ ਸ਼ਰਾਬ ਠੇਕੇਦਾਰ ਫਰਮਾਨ ਸਿੰਘ, ਜਿਨ੍ਹਾਂ ਦੇ ਪਿਛਲੇ ਦਿਨੀਂ ਕੁਲਬੀਰ ਸਿੰਘ ਜ਼ੀਰਾ 'ਤੇ 50 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਸੀ, ਦੀ ਅਗਵਾਈ ਸੜਕਾਂ 'ਤੇ ਉਤਰ ਆਏ ਅਤੇ ਸੈਂਕੜੇ ਗੱਡੀਆਂ ਦੇ ਕਾਫੇ ਰਾਹੀਂ ਅੱਜ ਮੱਖੂ ਤੋਂ ਜ਼ੀਰਾ ਤੱਕ ਰੋਸ ਰੈਲੀ ਕੱਢੀ ਗਈ। ਇਸ ਮੌਕੇ ਰੋਸ ਰੈਲੀ ਵਿਚ ਨਸ਼ਾ ਤਸਕਰਾਂ, ਰੇਤ ਮਾਫੀਆ, ਡਰੱਗ ਮਾਫੀਆ, ਗੈਂਗਸਟਰਾਂ ਨਾਲ ਸਬੰਧਾਂ ਦਾ ਦੋਸ਼ ਲਗਾਉਂਦਿਆਂ ਕੁਲਬੀਰ ਸਿੰਘ ਜ਼ੀਰਾ ਖਿਲਾਫ ਭਾਰੀ ਨਾਅਰੇਬਾਜ਼ੀ ਕੀਤੀ ਗਈ। ਹਲਕੇ ਦੇ ਲੋਕਾਂ ਨੇ ਕਾਲੇ ਝੰਡੇ ਅਤੇ ਕੁਲਬੀਰ ਸਿੰਘ ਜ਼ੀਰਾ ਖਿਲਾਫ ਲਿਖੇ ਫਿਕਰੇ ਵਾਲੀਆਂ ਤਖਤੀਆਂ ਹੱਥਾਂ ਵਿਚ ਫੜੀਆਂ ਹੋਈਆਂ ਸਨ ਅਤੇ ਮੱਥੇ 'ਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ।

PunjabKesari

ਇਸ ਮੌਕੇ ਸਾਬਕਾ ਕਾਂਗਰਸੀ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਜ਼ੀਰਾ ਹਲਕੇ ਵਿਚ ਜੋ ਧੱਕੇਸ਼ਾਹੀ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਕੀਤੀ ਜਾ ਰਹੀ ਹੈ, ਉਸ ਨੇ ਸਾਰੇ ਰਿਕਾਰਡ ਤੋੜ ਦਿਤੇ ਹਨ। ਇਹ ਸਭ ਕੁਝ ਹੁਣ ਲੋਕਾਂ ਦੇ ਸਹਿਣ ਤੋਂ ਬਾਹਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਨਤਾ ਨਾਲ ਜੇ ਕੋਈ ਧੱਕਾ ਕਰੇ ਤਾਂ ਵਿਧਾਇਕ ਦਾ ਕੰਮ ਉਸ ਨੂੰ ਰੋਕਣਾ ਹੁੰਦਾ ਹੈ ਪਰ ਮੌਜੂਦਾ ਐਮ. ਐਲ. ਏ. ਖੁਦ ਹੀ ਆਪਣੇ ਹਲਕੇ ਦੇ ਲੋਕਾਂ ਨਾਲ ਧੱਕੇਸ਼ਾਹੀਆ ਕਰ ਰਿਹਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 


cherry

Content Editor

Related News