ਫਿਰੋਜ਼ਪੁਰ ਪੁਲਸ ਨੇ ਇਕ ਹੋਰ ਭਗੌੜੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
Friday, Jul 10, 2026 - 06:09 PM (IST)
ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫਿਰੋਜ਼ਪੁਰ ਵਿਚ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿਚ ਭਗੌੜੇ ਹੋਏ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਏ ਗਏ ਅਭਿਆਨ ਤਹਿਤ ਫਿਰੋਜ਼ਪੁਰ ਪੁਲਸ ਨੇ ਇਕ ਹੋਰ ਅਪਰਾਧਿਕ ਮਾਮਲੇ ਵਿਚ ਭਗੌੜੇ ਹੋਏ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਸਬੰਧਤ ਥਾਣੇ ਦੇ ਐੱਸ.ਐੱਚ.ਓ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਇਸ ਦੋਸ਼ੀ ਦੀ ਕਾਫੀ ਸਮੇਂ ਤੋਂ ਪੁਲਿਸ ਤਲਾਸ਼ ਕਰ ਰਹੀ ਸੀ। ਉਸਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ ਅਤੇ ਉਸਦੇ ਖਿਲਾਫ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
