ਫਿਰੋਜ਼ਪੁਰ ਦੀ ਪੁਲਸ ਨੇ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ, 9 ਮੋਟਰਸਾਈਕਲ ਤੇ ਐਕਟਿਵਾ ਸਕੂਟਰ ਬਰਾਮਦ

Saturday, Aug 16, 2025 - 04:25 PM (IST)

ਫਿਰੋਜ਼ਪੁਰ ਦੀ ਪੁਲਸ ਨੇ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ, 9 ਮੋਟਰਸਾਈਕਲ ਤੇ ਐਕਟਿਵਾ ਸਕੂਟਰ ਬਰਾਮਦ

ਫਿਰੋਜ਼ਪੁਰ (ਕੁਮਾਰ)- ਜ਼ਿਲ੍ਹਾ ਫਿਰੋਜ਼ਪੁਰ 'ਚ ਐੱਸ. ਐੱਸ. ਪੀ. ਸਰਦਾਰ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਰਾਂ, ਲੁਟੇਰਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਏ. ਐੱਸ. ਆਈ. ਅਯੂਬ ਮਸੀਹ ਦੀ ਅਗਵਾਈ ਹੇਠ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਤੋਂ ਚੋਰੀ ਦੇ 9 ਮੋਟਰਸਾਈਕਲ ਅਤੇ ਇੱਕ ਐਕਟਿਵਾ ਸਕੂਟਰ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ

ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਡੀ. ਐੱਸ. ਪੀ. ਸਿਟੀ ਸਰਦਾਰ ਸੁਖਵਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਜਦੋਂ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਖਾਈ ਵਾਲਾ ਅੱਡਾ ਰੇਲਵੇ ਫਾਟਕ ਨੇੜੇ ਪਹੁੰਚੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਆਕਾਸ਼ ਪੁੱਤਰ ਬਸੰਤ ਵਾਸੀ ਬਸਤੀ ਸ਼ੇਖਾ ਵਾਲੀ ਫਿਰੋਜ਼ਪੁਰ ਸ਼ਹਿਰ ਅਤੇ ਸੁਨੀਲ ਉਰਫ਼ ਸ਼ੀਲ ਪੁੱਤਰ ਰਾਜ ਕੁਮਾਰ ਵਾਸੀ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਅਤੇ ਮਨਪ੍ਰੀਤ ਉਰਫ਼ ਮੰਨੂ ਪੁੱਤਰ ਸਾਵਨ ਸਿੰਘ ਵਾਸੀ ਹੀਰਾ ਨਗਰ ਫਿਰੋਜ਼ਪੁਰ ਸ਼ਹਿਰ (ਹੁਣ ਸਾਦਿਕ) ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ, ਜੋ ਇਸ ਵੇਲੇ ਚੋਰੀ ਕੀਤੇ ਹੋਏ ਮੋਟਰਸਾਈਕਲ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੱਸਿਆ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਨਾਮਜ਼ਦ ਤਿੰਨਾਂ ਦੋਸ਼ੀਆਂ ਬਿਨਾਂ ਨੰਬਰੀ 3 ਸਪਲੈਂਡਰ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ, ਜਿੰਨਾ ਦੀ ਨਿਸ਼ਾਨਦੇਹੀ 'ਤੇ ਪੁਲਸ ਨੇ ਚੋਰੀ ਦੇ ਕੁੱਲ 9 ਮੋਟਰਸਾਈਕਲ ਅਤੇ ਇੱਕ ਐਕਟਿਵਾ ਸਕੂਟਰ ਬਰਾਮਦ ਕੀਤੇ।

ਇਹ ਵੀ ਪੜ੍ਹੋ- ਟਾਰੀ ਸਰਹੱਦ 'ਤੇ ਰਿਟਰੀਟ ਸੈਰਾਮਨੀ ਦਾ ਸਮਾਂ ਤਬਦੀਲ, ਜਾਣੋ New Timing

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲਸ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਚੋਰਾਂ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਇਹ ਮੋਟਰਸਾਈਕਲ ਅਤੇ ਸਕੂਟਰ ਵੱਖ-ਵੱਖ ਇਲਾਕਿਆਂ ਤੋਂ ਚੋਰੀ ਕੀਤੇ ਸਨ।

ਇਹ ਵੀ ਪੜ੍ਹੋ- Punjab Dear Rakhi Bumper 2025 : ਕਿਸ ਦੀ ਝੋਲੀ ਪਵੇਗਾ ਕਰੋੜਾਂ ਦਾ ਇਨਾਮ, ਜਲਦ ਹੋਣ ਜਾ ਰਿਹਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News