ਫਿਰੋਜ਼ਪੁਰ ਪੁਲਸ ਨੇ 9 ਕਿਲੋ ਹੈਰੋਇਨ ਸਮੇਤ ਤਸਕਰ ਨੂੰ ਕੀਤਾ ਗ੍ਰਿਫ਼ਤਾਰ

10/14/2020 1:19:02 PM

ਫਿਰੋਜ਼ਪੁਰ(ਕੁਮਾਰ)—ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਫਿਰੋਜ਼ਪੁਰ ਭਾਰਤ ਪਾਕਿ ਬਾਰਡਰ ਦੇ ਨਜ਼ਦੀਕ 9 ਕਿਲੋ ਹੈਰੋਇਨ ਦੀ ਖੇਪ ਬਰਾਮਦ ਕਰਕੇ ਇਕ ਕਥਿਤ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸੰਪਰਕ ਕਰਨ 'ਤੇ ਐੱਸ.ਐੱਸ.ਪੀ. ਫਿਰੋਜ਼ਪੁਰ ਸਰਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਫਿਰੋਜ਼ਪੁਰ ਦੇ ਤਸਕਰਾਂ ਵੱਲੋਂ ਹੈਰੋਇਨ ਦੀ ਖੇਪ ਮੰਗਵਾਈ ਗਈ ਹੈ ਅਤੇ ਇਸ ਗੁਪਤ ਸੂਚਨਾ ਦੇ ਆਧਾਰ 'ਤੇ ਤੁਰੰਤ ਰੇਡ ਮਾਰਦੇ ਹੋਏ ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ 9 ਪੈਕੇਟ ਹੈਰੋਇਨ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। 
ਉਨ੍ਹਾਂ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਸ ਵੱਲੋਂ ਕੁਝ ਹੀ ਦਿਨਾਂ 'ਚ ਇਹ ਦੂਜੀ ਵਾਰ ਹੈਰੋਇਨ ਦੀ ਖੇਪ ਫੜੀ ਗਈ ਹੈ। ਐੱਸ.ਐੱਸ.ਪੀ. ਸਰਦਾਰ ਭੁਪਿੰਦਰ ਸਿੰਧ ਨੇ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨੀ ਤਸਕਰਾਂ ਤੋਂ ਮੰਗਵਾਈ ਗਈ ਸੀ ਜਿਸ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ। ਉਨ੍ਹਾਂ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੀ ਪੁਲਸ ਨੇ ਇਹ ਵੱਡੀ ਸਫ਼ਲਤਾ ਹਾਸਲ ਕੀਤੀ ਹੈ ਅਤੇ ਪੁਲਸ ਵੱਲੋਂ ਫੜੇ ਗਏ ਤਸਕਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਕਿਨ੍ਹਾਂ ਪਾਕਿਸਤਾਨੀ ਤਸਕਰਾਂ ਵੱਲੋਂ ਇਹ ਹੈਰੋਇਨ ਦੀ ਖੇਪ ਭੇਜੀ ਗਈ ਸੀ ਅਤੇ ਅੱਗੇ ਇਸ ਨੂੰ ਕਿਥੇ ਸਪਲਾਈ ਕੀਤਾ ਜਾਣਾ ਸੀ।

Aarti dhillon

This news is Content Editor Aarti dhillon