ਫਿਰੋਜ਼ਪੁਰ ਪੁਲਸ ਨੇ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

10/13/2020 12:15:09 PM

ਫਿਰੋਜ਼ਪੁਰ (ਕੁਮਾਰ)—ਸੀ.ਆਈ.ਏ.ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਐੱਸ.ਆਈ. ਰਜਿੰਦਰ ਪਾਲ ਦੀ ਅਗਵਾਈ 'ਚ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਕੋਲੋਂ ਚੋਰੀ ਦੇ 33 ਮੋਟਰਸਾਈਕਲ ਅਤੇ 3 ਸਕੂਟਰੀਆਂ ਬਰਾਮਦ ਹੋਈਆਂ ਹਨ ਜਿਨ੍ਹਾਂ ਦੀ ਕੀਮਤ ਕਰੀਬ 16 ਲੱਖ ਰੁਪਏ ਹੈ। ਇਹ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਫਿਰੋਜ਼ਪੁਰ ਸਰਦਾਰ ਭਪਿੰਦਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੇ ਏ.ਐੱਸ.ਆਈ. ਨੂੰ ਰਜਿੰਦਰ ਪਾਲ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਵੱਖ-ਵੱਖ ਥਾਵਾਂ ਅਤੇ ਸ਼ਹਿਰਾਂ ਤੋਂ ਮੋਟਰਸਾਈਕਲ ਅਤੇ ਸਕੂਟਰੀਆਂ ਚੋਰੀ ਕਰਨ ਵਾਲਾ ਗਿਰੋਹ ਫਿਰੋਜ਼ਪੁਰ ਦੇ ਪਿੰਡ ਪੀਰੂ ਵਾਲਾ ਦੇ ਬੰਦ ਪਏ ਭੱਠੇ 'ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਬੈਠਾ ਹੋਇਆ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਸੂਚਨਾ ਦੇ ਆਧਾਰ 'ਤੇ ਏ.ਐੱਸ.ਆਈ. ਰਜਿੰਦਰ ਪਾਲ ਨੇ ਪੁਲਸ ਪਾਰਟੀ ਨੂੰ ਨਾਲ ਲੈ ਕੇ ਜਦੋਂ ਦੱਸੀ ਗਈ ਥਾਂ 'ਤੇ ਰੇਡ ਮਾਰੀ ਤਾਂ ਉਥੇ ਚੋਰ ਗਿਰੋਹ ਦੇ ਮੈਂਬਰ ਅਵਤਾਰ ਸਿੰਘ ਉਰਫ ਤਾਰੀ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਨੂਰਪੁਰ ਚੱਡਾ (ਨਕੋਦਰ), ਆਲ ਪਿੰਡ ਕੁਤੁਬਗੜ੍ਹ, ਅਮਰਜੀਤ ਸਿੰਘ ਉਰਫ ਡਾਕਟਰ ਪੁੱਤਰ ਚਮਨ ਸਿੰਘ, ਕੁਲਵਿੰਦਰ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਪਿੰਡ ਨਾਨਕਪੁਰਾ ਅਤੇ ਗੁਰਵਿੰਦਰ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਖੈਰੇ ਦੇ ਉਤਾਡ ਨੂੰ ਕਾਬੂ ਕੀਤਾ, ਜਿਨ੍ਹਾਂ ਦੇ ਕਬਜ਼ੇ 'ਚੋਂ ਚੋਰੀ ਦੇ 33 ਮੋਟਰਸਾਈਕਲ ਅਤੇ 3 ਸਕੂਟਰੀਆਂ ਬਰਾਮਦ ਹੋਈਆਂ ਹਨ।

ਐੱਸ.ਐੱਸ.ਪੀ. ਫਿਰੋਜ਼ਪੁਰ ਸਰਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਚੋਰ ਵੱਖ-ਵੱਖ ਸ਼ਹਿਰਾਂ 'ਚੋਂ ਵਾਹਨ ਚੋਰੀ ਕਰਦੇ ਸਨ, ਜਿਨ੍ਹਾਂ ਦੇ ਖਿਲਾਫ ਥਾਣਾ ਸਦਰ ਫਿਰੋਜ਼ਪੁਰ 'ਚ ਆਈ.ਪੀ.ਸੀ. ਦੀ ਧਾਰਾ 379, 411 ਅਤੇ 413 ਦੇ ਤਹਿਤ ਮੁਕੱਦਮਾ ਦਰਜ ਕਰਦੇ ਹੋਏ ਪੁਲਸ ਵੱਲੋਂ ਫੜੇ ਗਏ ਚੋਰ ਗਿਰੋਹ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਗਿਰੋਹ ਕੋਲੋਂ ਹੋਰ ਵੀ ਚੋਰੀ ਦਾ ਸਾਮਾਨ ਬਰਾਮਦ ਹੋਣ ਦੀ ਸੰਭਾਵਨਾ ਹੈ। ਐੱਸ.ਐੱਸ.ਪੀ. ਫਿਰੋਜ਼ਪੁਰ ਸਰਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਚੋਰ ਗਿਰੋਹ ਦੇ ਮੈਂਬਰਾਂ ਨੂੰ ਅੱਜ ਫਿਰੋਜ਼ਪੁਰ ਦੀ ਅਦਾਲਤ 'ਚ ਪੇਸ਼ ਕਰਕੇ ਉਨ੍ਹਾਂ ਦਾ ਪੁਲਸ ਰਿਮਾਂਡ ਮੰਗਿਆ ਜਾਵੇਗਾ।


Aarti dhillon

Content Editor

Related News