ਫਿਰੋਜ਼ਪੁਰ ਪੁਲਸ ਨੇ ਚੋਰ ਗਿਰੋਹ ਦੇ 5 ਮੈਂਬਰ ਕੀਤੇ ਕਾਬੂ, ਚੋਰੀ ਦੇ 10 ਮੋਟਰਸਾਈਕਲ ਬਰਾਮਦ

Saturday, Jun 18, 2022 - 04:15 PM (IST)

ਫਿਰੋਜ਼ਪੁਰ ਪੁਲਸ ਨੇ ਚੋਰ ਗਿਰੋਹ ਦੇ 5 ਮੈਂਬਰ ਕੀਤੇ ਕਾਬੂ, ਚੋਰੀ ਦੇ 10 ਮੋਟਰਸਾਈਕਲ ਬਰਾਮਦ

ਫਿਰੋਜ਼ਪੁਰ (ਕੁਮਾਰ) : ਸ਼ਹਿਰ ਦੀ ਦਾਣਾ ਮੰਡੀ ਦੇ ਇਲਾਕੇ ’ਚ ਸਬ-ਇੰਸਪੈਕਟਰ ਅਜਮੇਰ ਸਿੰਘ ਦੀ ਅਗਵਾਈ ’ਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਚੋਰ ਗਿਰੋਹ ਦੇ 5 ਮੈਂਬਰਾਂ ਨੂੰ 10 ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੁੱਤ ਦੇ ਨਸ਼ੇ ਤੋਂ ਦੁਖੀ ਮਾਂ ਰੱਸੀ ਲੈ ਕੇ ਮੌਤ ਮੰਗਣ ਪਹੁੰਚੀ ਵਿਧਾਇਕ ਕੋਲ, ਦਰਦ ਸੁਣ ਜਜ਼ਬਾਤੀ ਹੋਏ ਵਿਧਾਇਕ

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਸਤਵਿੰਦਰ ਸਿੰਘ ਵਿਰਕ ਅਤੇ ਥਾਣਾ ਸਿਟੀ ਦੇ ਐੱਸ.ਐੱਚ.ਓ ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਜਦੋਂ ਸਬ-ਇੰਸਪੈਕਟਰ ਅਜਮੇਰ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਜ਼ੀਰਾ ਗੇਟ ਦੇ ਇਲਾਕੇ ਵਿਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਮਨਦੀਪ ਸਿੰਘ ਉਰਫ਼ ਦੀਪਾ, ਹਰਦੀਪ ਸਿੰਘ  ਵਾਸੀ ਪਿੰਡ ਕੋਹਰ ਸਿੰਘ ਵਾਲਾ, ਰਾਕੇਸ਼ ਪੁੱਤਰ ਅਨਵਰ ਵਾਸੀ ਨਵੀਂ ਆਬਾਦੀ, ਸ਼ੀਸ਼ਾ ਪੁੱਤਰ ਬਿੱਲਾ ਵਾਸੀ ਜਨਤਾ ਪ੍ਰੀਤ ਨਗਰ ਅਤੇ ਸਾਹਿਲ ਵਾਸੀ ਪਿੰਡ ਸੂਬਾ ਕਾਹਨ, ਵਾਹਨ ਚੋਰੀ ਕਰਕੇ ਅੱਗੇ ਵੇਚਦੇ ਹਨ, ਜੋ ਕਿ ਦਾਣਾ ਮੰਡੀ ਦੇ ਗੇਟ ਨੰ. 2 ਨੇੜੇ ਚੋਰੀ ਦੇ ਮੋਟਰਸਾਈਕਲ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ- ਸੰਗਠਨ ਸਕੱਤਰ ਬਲਿਆਲ ਨੂੰ ਉਗਰਾਹਾਂ ਜਥੇਬੰਦੀ 'ਚੋਂ ਕੀਤਾ ਬਾਹਰ

ਉਨ੍ਹਾਂ ਦੱਸਿਆ ਕਿ ਇਸ ਸੂਚਨਾ ਦੇ ਆਧਾਰ ’ਤੇ ਅਜਮੇਰ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਤੁਰੰਤ ਛਾਪਾਮਾਰੀ ਕਰਦੇ ਨਾਮਜ਼ਦ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 10 ਮੋਟਰਸਾਈਕਲ ਬਰਾਮਦ ਕੀਤੇ ਹਨ। ਸਬ-ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਕਿ ਚੋਰ ਗਿਰੋਹ ਦੇ ਇਨ੍ਹਾਂ ਮੈਂਬਰਾਂ ਨੂੰ ਅਦਾਲਤ ’ਚ ਪੇਸ਼ ਕਰਕੇ ਇਨ੍ਹਾਂ ਦਾ ਪੁਲਸ ਰਿਮਾਂਡ ਲਿਆ ਜਾਵੇਗਾ ਅਤੇ ਪਤਾ ਲਗਾਇਆ ਜਾਵੇਗਾ ਕਿ ਇਹ ਮੋਟਰਸਾਈਕਲ ਕਿਹੜੇ ਕਿਹੜੇ ਇਲਾਕੇ ’ਚੋਂ ਚੋਰੀ ਕਰਦੇ ਸਨ ਅਤੇ ਅੱਗੇ ਕਿੱਥੇ ਵੇਚਦੇ ਸਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News