ਫਿਰੋਜਪੁਰ ਦਿਹਾਤੀ ਤੋ ਕਾਂਗਰਸ ਪਾਰਟੀ ਨਾਲ ਸੰਬੰਧਤ ਉਮੀਦਵਾਰ ਨੂੰ ਟਿਕਟ ਦੇਣ ਦੀ ਕੀਤੀ ਮੰਗ

01/19/2022 3:22:55 PM

ਫਿਰੋਜ਼ਪੁਰ : ਫਿਰੋਜ਼ਪੁਰ ਦਿਹਾਤੀ ਕਾਂਗਰਸ ਪਾਰਟੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਹਰਬੰਸ ਸਿੰਘ ਚੇਅਰਮੈਨ ਨੇ ਕਾਂਗਰਸ ਪਾਰਟੀ ਦੇ ਆਪਣੇ ਵੋਟਰਾਂ ਤੇ ਸਪੋਟਰਾਂ ਨਾਲ ਸ਼ਕਤੀ ਪ੍ਰਦਰਸ਼ਨ ਕਰਦਿਆਂ ਪਾਰਟੀ ਹਾਈਕਮਾਂਡ ਨੂੰ ਚੇਤਾਇਆ ਹੈ। ਫਿਰੋਜ਼ਪੁਰ ਦਿਹਾਤੀ ਤੋ ਆਮ ਆਦਮੀ ਪਾਰਟੀ ਤੋ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ ਅਮਰਦੀਪ ਸਿੰਘ ਆਸ਼ੂ ਬੰਗੜ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਕਿਹਾ ਕਿ ਆਸ਼ੂ ਬੰਗੜ ਆਮ ਆਦਮੀ ਪਾਰਟੀ ’ਚ ਰਹਿੰਦਿਆ ਕਾਂਗਰਸ ਪਾਰਟੀ ਖ਼ਿਲਾਫ਼ ਬੋਲਦਾ ਰਿਹਾ ਹੈ ਤੇ ਕਾਂਗਰਸ ਪਾਰਟੀ ਨੂੰ ਬੁਰਾ ਭਲਾ ਕਹਿੰਦਾ ਰਿਹਾ ਹੈ। ਅੱਜ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ’ਤੇ ਅਸੀ ਉਸ ਦਾ ਸਾਥ ਕਿਉ ਦੇਈ ।

ਇਹ ਵੀ ਪੜ੍ਹੋ : ਆਸ਼ੂ ਬੰਗੜ ਦੇ ਅਸਤੀਫ਼ੇ ਤੋਂ ਬਾਅਦ, ‘‘ਆਪ’’ ਨੇ ਫਿਰੋਜ਼ਪੁਰ ਤੋਂ ਰਜਨੀਸ਼ ਦਹੀਯਾ ਨੂੰ ਐਲਾਨਿਆ ਉਮੀਦਵਾਰ

ਉਨ੍ਹਾਂ ਕਾਂਗਰਸ ਪਾਰਟੀ ਨੂੰ ਅਪੀਲ ਕੀਤੀ ਫਿਰੋਜ਼ਪੁਰ ਦਿਹਾਤੀ ਤੋ ਜਿਨ੍ਹਾਂ ਉਮੀਦਵਾਰਾਂ ਨੇ ਟਿਕਟ ਲਈ ਅਪਲਾਈ  ਕੀਤਾ ਹੈ, ਜੋ ਕਾਂਗਰਸ ਪਾਰਟੀ ਨਾਲ ਸੰਬੰਧਤ ਹਨ। ਉਸ ਉਮੀਦਵਾਰ ਨੂੰ ਟਿਕਟ ਦਿੱਤੀ ਜਾਵੇ । ਉਨ੍ਹਾਂ ਕਿਹਾ ਜੇਕਰ ਕਾਂਗਰਸ ਹਾਈਕਮਾਨ ਨੇ ਆਸ਼ੂ ਬੰਗੜ ਨੂੰ  ਫਿਰੋਜ਼ਪੁਰ ਦਿਹਾਤੀ ਤੋ ਪੈਰਾਸ਼ੂਟ ਰਾਹੀ ਮੈਦਾਨ ਵਿੱਚ ਉਤਾਰਿਆ ਹੈ ਤਾਂ ਅਸੀ ਸਾਰੇ ਕਾਂਗਰਸ ਪਾਰਟੀ ਨਾਲ ਪਾਰਟੀ ਅਹੁਦੇਦਾਰ ਤੇ ਵਰਕਰ ਆਸ਼ੂ ਬੰਗੜ ਦਾ ਵਿਰੋਧ ਕਰਾਂਗੇ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News