ਫਿਰੋਜ਼ਪੁਰ ਐੱਸ.ਟੀ.ਐੱਫ. ਨੇ ਹੈਰੋਇਨ ਸਮੇਤ ਕੀਤਾ ਇਕ ਨੂੰ ਕਾਬੂ

Sunday, Dec 20, 2020 - 12:44 PM (IST)

ਫਿਰੋਜ਼ਪੁਰ ਐੱਸ.ਟੀ.ਐੱਫ. ਨੇ ਹੈਰੋਇਨ ਸਮੇਤ ਕੀਤਾ ਇਕ ਨੂੰ ਕਾਬੂ

ਫਿਰੋਜ਼ਪੁਰ (ਕੁਮਾਰ): ਐੱਸ.ਟੀ.ਐੱਫ. ਫਿਰੋਜ਼ਪੁਰ ਦੀ ਪੁਲਸ ਨੇ ਏ.ਐੱਸ.ਆਈ. ਮਹਿੰਦਰ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਿਸ ਦੇ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ’ਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਗੁਰਜੀਤ ਸਿੰਘ ਉਰਫ ਜੀਤਾ ਕਥਿਤ ਰੂਪ ’ਚ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਤੇ ਇਸ ਵਕਤ ਖਾਈ ਫੇਮੇ ਕੀ ਬੱਸ ਸਟੈਂਡ ਦੇ ਕੋਲ ਖੜਾ ਗ੍ਰਾਹਕਾਂ ਦਾ ਇੰਤਜਾਰ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੂਚਨਾ ਦੇ ਅਧਾਰ ’ਤੇ ਪੁਲਸ ਨੇ ਰੇਡ ਕਰਦੇ ਹੋਏ ਗੁਰਜੀਤ ਸਿੰਘ ਉਰਫ ਜੀਤਾ ਨੂੰ ਕਾਬੂ ਕਰ ਲਿਆ, ਜਿਸ ਦੇ ਕੋਲੋ 19 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਪੁਲਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


author

Aarti dhillon

Content Editor

Related News