ਫਿਰੋਜ਼ਪੁਰ ਦੇ ਪਿੰਡ ਝੋਕ ਹਰੀ ਹਰ 'ਚ ਮਨਾਇਆ ਗਿਆ ਸ੍ਰੀ ਹਰ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

08/02/2021 2:15:03 PM

ਫਿਰੋਜ਼ਪੁਰ (ਹਰਚਰਨ ਸਿੰਘ.ਬਿੱਟੂ)- ਜਿੱਥੇ ਧੰਨ-ਧੰਨ ਸ਼੍ਰੀ ਗੁਰੂ ਹਰ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਗੁਰਪੂਰਬ ਪੂਰੇ ਸੰਸਾਰ ਵਿਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਗੁਰੂਦੁਆਰਾ ਸ਼੍ਰੀ ਸੰਗਤਸਰ ਸਾਹਿਬ ਪਿੰਡ ਝੋਕ ਹਰੀ ਹਰ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰ ਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਗੁਰਪੂਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਾਈ। 

PunjabKesari

ਇਸ ਮੌਕੇ ਅੱਜ ਸਵੇਰੇ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਅਰਦਾਸ ਉਪਰੰਤ ਭਾਈ ਬੋਹੜ ਸਿੰਘ ਮਹਿਮਾ ਵੱਲੋਂ ਸ੍ਰੀ ਹਰ ਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਬਾਰੇ ਵਿਸਤਾਰ ਪੂਰਵਕ ਚਾਨਣਾ ਪਾਇਆ ਅਤੇ ਭਾਈ ਬੋਹੜ ਸਿੰਘ ਜੀ ਨੇ ਸੰਗਤਾਂ ਨੂੰ ਅੰਮ੍ਰਿਤ ਵੇਲੇ ਉੱਠਣ ਅਤੇ ਇਸ਼ਨਾਨ ਪਾਣੀ ਕਰਕੇ ਸ਼੍ਰੀ ਗੁਰਦੁਆਰਾ ਸਾਹਿਬ  ਵਿਖੇ ਨਤਮਸਤਕ ਹੋ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਗੁਰੂ ਦੁਆਰਾ ਸਾਹਿਬ ਦੇ ਮੁਖੀ ਭਾਈ ਸਵਰਨ ਸਿੰਘ ਨੇ ਸ੍ਰੀ ਹਰ ਕ੍ਰਿਸ਼ਨ ਜੀ ਦੇ ਗੁਰਪੂਰਬ ਮੌਕੇ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਆਪਣੇ ਬੱਚਿਆਂ ਨੂੰ ਗੁਰ ਸਿੱਖ ਬਣਾਉਣ ਅਤੇ ਬਾਣੀ ਨਾਲ ਜੋੜਨ ਦਾ ਸੰਦੇਸ਼ ਦਿੱਤਾ।
 


shivani attri

Content Editor

Related News