ਲੈਂਟਰ ਪਾਉਣ ਬਦਲੇ ਰਿਸ਼ਵਤ ਲੈਣ ਵਾਲਾ ਗਲਾਡਾ ਦਾ ਫੀਲਡ ਅਫ਼ਸਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Wednesday, Mar 06, 2024 - 07:13 PM (IST)

ਲੈਂਟਰ ਪਾਉਣ ਬਦਲੇ ਰਿਸ਼ਵਤ ਲੈਣ ਵਾਲਾ ਗਲਾਡਾ ਦਾ ਫੀਲਡ ਅਫ਼ਸਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤ ਲੁਧਿਆਣਾ ਵਿੱਚ ਵਕੀਲ ਵਜੋਂ ਵਕਾਲਤ ਕਰਦੇ ਅਮਿਤ ਰਾਏ, ਵਾਸੀ ਈਸ਼ਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ''ਤੁਹਾਡੇ ਘਰ ਮਾੜਾ ਟਾਈਮ ਆਉਣ ਵਾਲਾ ਹੈ, ਟਾਲਣ ਲਈ ਕਰਨਾ ਪਵੇਗਾ ਹਵਨ'', ਕਹਿ ਕੇ ਲੁੱਟ ਲਿਆ NRI ਪਰਿਵਾਰ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੱਸਿਆ ਕਿ ਉਕਤ ਕਰਮਚਾਰੀ ਵੱਲੋਂ ਸ਼ਿਵ ਵਿਹਾਰ, ਪਿੰਡ ਜਸਪਾਲ ਬਾਂਗਰ, ਲੁਧਿਆਣਾ ਵਿਖੇ ਉਸ ਦੇ ਨਿਰਮਾਣ ਅਧੀਨ ਦੋ ਮਕਾਨਾਂ ਦਾ ਲੈਂਟਰ ਪਾਉਣ ਬਦਲੇ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। 

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਕਰਮਚਾਰੀ ਨੇ ਧਮਕੀ ਦਿੱਤੀ ਕਿ ਜੇਕਰ ਰਿਸ਼ਵਤ ਦੀ ਰਕਮ ਦੋਵਾਂ ਮਕਾਨਾਂ ਲਈ ਨਾ ਦਿੱਤੀ ਗਈ ਤਾਂ ਉਹ ਲੈਂਟਰ ਪਾਉਣ ਨਹੀਂ ਦੇਵੇਗਾ ਅਤੇ ਇਹ ਵੀ ਕਿਹਾ ਹੈ ਕਿ ਰਿਸ਼ਵਤ ਦੀ ਰਿਹ ਰਕਮ ਗਲਾਡਾ ਦੇ ਹੋਰ ਅਧਿਕਾਰੀਆਂ ਨਾਲ ਵੀ ਵੰਡੀ ਜਾਵੇਗੀ।

ਇਹ ਵੀ ਪੜ੍ਹੋ- ਪੁਲਸ ਨੇ 24 ਘੰਟਿਆਂ 'ਚ ਸੁਲਝਾਈ NRI ਦੇ ਕਤਲ ਦੀ ਗੁੱਥੀ, 'Love Triangle' ਬਣਿਆ ਨੌਜਵਾਨ ਦੀ ਮੌਤ ਦਾ ਕਾਰਨ

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਕਤ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਗਲਾਡਾ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਚੋਰੀ ਦੇ ਡਰੋਂ ਨਹੀਂ ਰੱਖਿਆ ਬੀਮਾਰ ਮਾਂ ਲਈ ਕੇਅਰਟੇਕਰ, ਪਰ ਚੋਰਾਂ ਨੇ ਸਿਰਫ਼ 4 ਮਿੰਟਾਂ 'ਚ ਕਰ'ਤਾ ਘਰ ਸਾਫ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News