ਪੰਜਵੀਂ ''ਸ਼੍ਰਮਿਕ ਐਕਸਪ੍ਰੈੱਸ'' ਪ੍ਰਵਾਸੀਆਂ ਨੂੰ ਲੈ ਕੇ ਪੱਛਮੀ ਬੰਗਾਲ ਲਈ ਰਵਾਨਾ

Monday, May 18, 2020 - 07:31 PM (IST)

ਪੰਜਵੀਂ ''ਸ਼੍ਰਮਿਕ ਐਕਸਪ੍ਰੈੱਸ'' ਪ੍ਰਵਾਸੀਆਂ ਨੂੰ ਲੈ ਕੇ ਪੱਛਮੀ ਬੰਗਾਲ ਲਈ ਰਵਾਨਾ

ਫ਼ਤਿਹਗੜ੍ਹ ਸਾਹਿਬ, (ਜਗਦੇਵ, ਸੁਰੇਸ਼)— ਪੰਜਾਬ ਸਰਕਾਰ ਵੱਲੋਂ ਪ੍ਰਵਾਸੀਆਂ ਨੂੰ ਉਨਾਂ ਦੇ ਜੱਦੀ ਸੂਬਿਆਂ 'ਚ ਮੁਫ਼ਤ ਭੇਜਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਸਰਹਿੰਦ ਰੇਲਵੇ ਸਟੇਸ਼ਨ ਤੋਂ ਪੰਜਵੀਂ 'ਸ਼੍ਰਮਿਕ ਐਕਸਪ੍ਰੈੱਸ' ਟਰੇਨ 1536 ਪ੍ਰਵਾਸੀਆਂ ਨੂੰ ਲੈ ਕੇ ਦੁਰਗਾਪੁਰ (ਪੱਛਮੀ ਬੰਗਾਲ) ਲਈ ਰਵਾਨਾ ਹੋਈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਸਮੇਤ ਜ਼ਿਲ੍ਹਾ ਐੱਸ. ਏ. ਐੱਸ. ਨਗਰ, ਐੱਸ. ਬੀ. ਐੱਸ. ਨਗਰ, ਰੂਪਨਗਰ, ਜਲੰਧਰ, ਲੁਧਿਆਣਾ, ਕਪੂਰਥਲਾ ਜ਼ਿਲ੍ਹਿਆਂ ਤੋਂ ਪ੍ਰਵਾਸੀਆਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਰੇਲਵੇ ਸਟੇਸ਼ਨ ਲਿਆਂਦਾ ਗਿਆ, ਜਿੱਥੋਂ ਉਹ ਵਿਸ਼ੇਸ਼ ਟਰੇਨ ਰਾਹੀਂ ਆਪਣੇ ਜੱਦੀ ਸੂਬਿਆਂ ਲਈ ਰਵਾਨਾ ਹੋਏ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰੀਕ ਸਿੰਘ ਸਿੱਧੂ ਨੇ ਦੱਸਿਆ ਕਿ ਤੈਅ ਪ੍ਰਕਿਰਿਆ ਤਹਿਤ ਰਜਿਸਟ੍ਰੇਸ਼ਨ ਉਪਰੰਤ ਮੈਡੀਕਲ ਸਕਰੀਨਿੰਗ ਮੁਕੰਮਲ ਹੋਣ 'ਤੇ ਇਸ ਵਿਸ਼ੇਸ਼ ਟਰੇਨ ਰਾਹੀਂ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਸੂਬੇ ਨੂੰ ਭੇਜਿਆ ਗਿਆ ਹੈ ਤੇ ਕਿਸੇ ਵੀ ਯਾਤਰੀ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ। ਇਸ ਮੌਕੇ ਯਾਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਵਾਪਸੀ ਲਈ ਜੋ ਉਪਰਾਲਾ ਕੀਤਾ ਹੈ, ਉਹ ਉਸ ਲਈ ਪੰਜਾਬ ਸਰਕਾਰ ਦੇ ਧੰਨਵਾਦੀ ਹਨ। ਇਸ ਮੌਕੇ ਐੱਸ. ਪੀ. ਹਰਪਾਲ ਸਿੰਘ, ਡੀ. ਐੱਸ. ਪੀ. ਜਸਵਿੰਦਰ ਸਿੰਘ ਟਿਵਾਣਾ, ਡੀ. ਐੱਸ. ਪੀ. ਐੱਚ. ਆਰ. ਲਾਲਕਾ, ਸਕੱਤਰ ਜ਼ਿਲਾ ਪ੍ਰੀਸ਼ਦ ਹਰਕੰਵਲਜੀਤ ਸਿੰਘ, ਤਹਿਸਲੀਦਾਰ ਗੁਰਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 


author

KamalJeet Singh

Content Editor

Related News