ਰੰਜਿਸ਼ ਕਾਰਨ ਬਦਮਾਸ਼ਾਂ ਨੇ ਸ਼ਰੇਆਮ ਵੱਢਿਆ ਨੌਜਵਾਨ, ਹੁਣ ਇਨਸਾਫ਼ ਲਈ ਪਰਿਵਾਰ ਖਾ ਰਿਹਾ ਦਰ-ਦਰ ਦੀਆਂ ਠੋਕਰਾਂ
Tuesday, Oct 08, 2024 - 08:46 PM (IST)
ਜਲਾਲਾਬਾਦ (ਆਦਰਸ਼, ਜਤਿੰਦਰ )- 29 ਸਤੰਬਰ ਦੀ ਦੇਰ ਸ਼ਾਮ ਨੂੰ ਫਾਜ਼ਿਲਕਾ ਫਿਰੋਜ਼ਪੁਰ ਰੋਡ ’ਤੇ ਸਥਿਤ ਨਵਾਂ ਬੱਸ ਸਟੈਂਡ ਦੇ ਕੋਲ ਪੁਰਾਣੀ ਰੰਜਿਸ਼ ਦੇ ਚੱਲਦੇ ਹਥਿਆਰਬੰਦ ਗੁੰਡਾ ਅਨਸਰਾਂ ਵੱਲੋਂ ਸ਼ਰੇਆਮ ਭਰੇ ਬਾਜ਼ਾਰ ਵਿੱਚ ਨੌਜਵਾਨ ਨੂੰ ਬੇਰਹਿਮੀ ਦੇ ਨਾਲ ਵੱਢ ਦਿੱਤੇ ਜਾਣ ਦੀ ਸਨਸਨੀਖੇਜ਼ ਵਾਰਦਾਤ ਦਾ ਪਤਾ ਲੱਗਿਆ ਸੀ। ਇਸ ਮਾਮਲੇ 'ਚ ਪੀੜਤ ਦਾ ਪਰਿਵਾਰ ਦੋਸ਼ੀਆਨ ਖ਼ਿਲਾਫ਼ ਪੁਲਸ ਕਾਰਵਾਈ ਕਰਵਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਚੁੱਕਿਆ ਹੈ ਅਤੇ ਪੀੜਤ ਪਰਿਵਾਰ ਦੀ ਕੋਈ ਵੀ ਅਧਿਕਾਰੀ ਸਾਰ ਨਹੀ ਲੈ ਰਿਹਾ।
ਜਾਨਲੇਵਾ ਹਮਲੇ ਦਾ ਸ਼ਿਕਾਰ ਹੋਏ ਰਾਜ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਕੁੱਤਬਗੜ੍ਹ ਭਾਟਾ ਦੀ ਮਾਤਾ ਰਾਣੋ ਬਾਈ ਨੇ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦੇ ਪੁੱਤਰ ਵੱਲੋਂ ਪਿੰਡ ਜੀਵਾਂ ਅਰਾਈ ’ਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੇ ਬਾਰੇ ਪੁਲਸ ਨੂੰ ਸੂਚਨਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਉਕਤ ਮੁਲਜ਼ਮ ਨੂੰ ਫੜ ਲਿਆ ਸੀ। ਪੀੜਤ ਦੀ ਮਾਤਾ ਨੇ ਕਿਹਾ ਕਿ ਇਸ ਮਾਮਲੇ ਤੋਂ ਬਾਅਦ ਉਕਤ ਵਿਅਕਤੀ ਦੇ ਸਾਥੀ ਉਸ ਦੇ ਪੁੱਤਰ ਨੂੰ ਜਾਨੋਂ ਮਾਰਨ ਦੀਆਂ ਸ਼ਰੇਆਮ ਧਮਕੀਆਂ ਦੇ ਰਹੇ ਸਨ।
ਇਹ ਵੀ ਪੜ੍ਹੋ- ਕੁੜੀ ਨੂੰ ਬਾਈਕ ਨਾਲ ਘੜੀਸਣ ਵਾਲੇ ਚੜ੍ਹੇ ਪੁਲਸ ਦੇ ਅੜਿੱਕੇ, ਦੇਖੋ ਮੁਲਜ਼ਮਾਂ ਦਾ ਹੁਣ ਕੀ ਹੋਇਆ ਹਾਲ...
ਉਸ ਨੇ ਅੱਗੇ ਦੱਸਿਆ ਕਿ ਉਸ ਦੇ ਪੁੱਤਰ ਬੀਤੀ 29 ਸਤੰਬਰ ਦੀ ਦੇਰ ਸ਼ਾਮ ਨੂੰ ਕਿਸੇ ਕੰਮ ਲਈ ਚੰਡੀਗੜ ਜਾਣ ਲਈ ਆਪਣੇ ਛੋਟੇ ਭਰਾ ਨਾਲ ਸਵਾਰ ਹੋ ਕੇ ਮੋਟਰਸਾਈਕਲ ’ਤੇ ਨਵਾਂ ਬੱਸ ਸਟੈਂਡ ਜਲਾਲਾਬਾਦ ਵਿਖੇ ਪੁੱਜਾ ਤਾਂ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਹਥਿਆਰਾਂ ਨਾਲ ਲੈਸ 15-20 ਦੇ ਕਰੀਬ ਗੁੰਡਾ ਅਨਸਰ ਹਥਿਆਰਾਂ ਨਾਲ ਲੈਸ ਆ ਗਏ। ਉਨ੍ਹਾਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਦੇ ਦੋਵਾਂ ਪੁੱਤਰਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਪੁੱਤਰ ਬੋਬੀ ਸਿੰਘ ਕਿਸੇ ਤਰ੍ਹਾਂ ਆਪਣਾ ਬਚਾਅ ਕਰਕੇ ਮੌਕੇ ਤੋਂ ਭੱਜਣ ’ਚ ਸਫਲ ਹੋ ਗਿਆ।
ਪਰ ਉਸ ਦਾ ਦੂਜਾ ਪੁੱਤਰ ਰਾਜ ਸਿੰਘ ਨੂੰ ਗੁੰਡਾ ਅਨਸਰਾਂ ਤੋਂ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ 'ਚ ਉਹ ਇੱਕ ਮੈਡੀਕਲ ਦੀ ਦੁਕਾਨ ਦੇ ਅੰਦਰ ਭੱਜ ਕੇ ਵੜ ਗਿਆ ਤਾਂ ਬੇਖੌਫ਼ ਹਥਿਆਰਬੰਦ ਗੁੰਡਾ ਅਨਸਰਾਂ ਨੇ ਉਸ ਨੂੰ ਦੁਕਾਨ ਤੋਂ ਬਾਹਰ ਕੱਢ ਕੇ ਸ਼ਰੇਆਮ ਭਰੇ ਬਾਜ਼ਾਰ ’ਚ ਬੇਰਹਿਮੀ ਦੇ ਨਾਲ ਵੱਢ ਦਿੱਤਾ ਅਤੇ ਲੋਕਾਂ ਦੀ ਵਧਦੀ ਭੀੜ ਦੇਖ ਕੇ ਗੁੰਡਾ ਅਨਸਰ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- ਵੀਜ਼ਾ ਨਾ ਲੱਗਣ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਪੀਣ ਲੱਗਾ ਸ਼ਰਾਬ, ਫ਼ਿਰ ਕਾਰ 'ਚ ਬੈਠ ਜੋ ਕੀਤਾ, ਸੁਣ ਕੰਬ ਜਾਵੇਗੀ ਰੂਹ
ਇਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਸਿਟੀ ਜਲਾਲਾਬਾਦ ਦੇ ਐੱਸ.ਐੱਚ.ਓ. ਅੰਗਰੇਜ ਕੁਮਾਰ ਨੇ ਪੁਲਸ ਪਾਰਟੀ ਸਣੇ ਪੁੱਜ ਕੇ ਮੌਕੇ 'ਤੇ ਮੌਜੂਦ ਲੋਕਾਂ ਦੀ ਮਦਦ ਨਾਲ ਗੰਭੀਰ ਹਾਲਤ ’ਚ ਜ਼ਖਮੀ ਹੋਏ ਨੌਜਵਾਨ ਨੂੰ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਵੱਲੋਂ ਮੁਢੱਲੀ ਸਹਾਇਤਾ ਦੇਣ ਤੋਂ ਬਾਅਦ ਜ਼ਖ਼ਮੀਆਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਹਮਲੇ ਦਾ ਸ਼ਿਕਾਰ ਨੌਜਵਾਨ ਦੀ ਮਾਤਾ ਨੇ ਪੁਲਸ ’ਤੇ ਸਰਕਾਰੀ ਹਸਪਤਾਲ ਦੇ ਡਾਕਟਰਾਂ ’ਤੇ ਕਥਿਤ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦੋਸ਼ੀ ਦੇ ਖ਼ਿਲਾਫ਼ ਡਾਕਟਰ ਤੇ ਪੁਲਸ ਪ੍ਰਸਾਸ਼ਨ ਆਨਾਕਾਨੀ ਕਰ ਰਿਹਾ ਹੈ, ਜਿਸ ਦੇ ਕਾਰਨ ਉਨ੍ਹਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।
ਰਾਣੋ ਬਾਈ ਨੇ ਸਿਵਲ ਹਸਪਤਾਲ, ਫਰੀਦਕੋਟ ਦੇ ਪ੍ਰਸ਼ਾਸਨ ਸਣੇ ਥਾਣਾ ਸਿਟੀ ਜਲਾਲਾਬਾਦ ਪੁਲਸ ਚਿਤਵਾਨੀ ਨੂੰ ਦਿੰਦੇ ਹੋਏ ਕਿਹਾ ਕਿ ਮਾਮਲੇ ’ਚ ਸ਼ਾਮਲ ਸਾਰੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਵੱਖ-ਵੱਖ ਜਥੇਬੰਦੀਆਂ ਦੀ ਸਹਾਇਤਾ ਨਾਲ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜਿੰਮੇਵਾਰੀ ਸਰਕਾਰੀ ਹਸਪਤਾਲ ਜਲਾਲਾਬਾਦ ਤੇ ਪੁਲਸ ਪ੍ਰਸਾਸ਼ਨ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ।
ਜਲਾਲਾਬਾਦ ਦੇ ਡੀ.ਐੱਸ.ਪੀ. ਜਤਿੰਦਰ ਸਿੰਘ ਗਿੱਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ 2 ਧਿਰਾਂ ’ਚ ਪੁਰਾਣੀ ਰੰਜਿਸ਼ ਦੇ ਚੱਲਦੇ ਇਹ ਝਗੜਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧ ’ਚ ਕਾਰਵਾਈ ਕਰਨ ਲਈ ਐੱਸ.ਐੱਚ.ਓ. ਸਿਟੀ ਜਲਾਲਾਬਾਦ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਅਤੇ ਜ਼ਖ਼ਮੀ ਨੌਜ਼ਵਾਨ ਦਾ ਬਿਆਨ ਦਰਜ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਨਵੇਂ ਬਣੇ ਸਰਪੰਚ ਦੇ ਪਿੰਡ 'ਚ ਵੜਦਿਆਂ ਹੀ ਹੋ ਗਈ ਵੱਡੀ ਵਾਰਦਾਤ, ਕਿਰਪਾਨ ਨਾਲ ਵੱਢਿਆ ਗਿਆ ਨੌਜਵਾਨ ਦਾ ਗੁੱਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e