ਵਿਆਹੁਤਾ ਨੇ ਖਾਧਾ ਜ਼ਹਿਰ, ਗੁੱਸੇ ''ਚ ਆਏ ਉਸ ਦੇ ਪੇਕੇ ਪਰਿਵਾਰ ਨੇ ਕੀਤਾ ਸਹੁਰੇ ਪਰਿਵਾਰ ''ਤੇ ਹਮਲਾ

Sunday, Mar 10, 2024 - 02:39 AM (IST)

ਵਿਆਹੁਤਾ ਨੇ ਖਾਧਾ ਜ਼ਹਿਰ, ਗੁੱਸੇ ''ਚ ਆਏ ਉਸ ਦੇ ਪੇਕੇ ਪਰਿਵਾਰ ਨੇ ਕੀਤਾ ਸਹੁਰੇ ਪਰਿਵਾਰ ''ਤੇ ਹਮਲਾ

ਮਾਛੀਵਾੜਾ ਸਾਹਿਬ (ਟੱਕਰ)- ਬੀਤੀ ਦੇਰ ਰਾਤ ਵਿਆਹੁਤਾ ਵਲੋਂ ਜ਼ਹਿਰ ਖਾਣ ਤੋਂ ਬਾਅਦ ਮਾਛੀਵਾੜਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ ’ਤੇ ਹਮਲਾ ਕਰ ਦਿੱਤਾ ਅਤੇ ਇਸ ਖੂਨੀ ਲੜਾਈ ਵਿਚ ਵਿਆਹੁਤਾ ਦਾ ਦਿਓਰ ਸੁਖਚੈਨ ਸਿੰਘ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ ਜਦਕਿ ਸਹੁਰਾ ਗੁਲਸ਼ਨ ਸਿੰਘ ਤੇ ਇੱਕ ਹੋਰ ਰਿਸ਼ਤੇਦਾਰ ਜਖ਼ਮੀ ਹੋ ਗਿਆ। 

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਿਕੰਦਰਪੁਰ ਵਿਖੇ ਵਿਆਹੀ ਜਸਵੀਰ ਕੌਰ ਨੇ ਘਰੇਲੂ ਕਾਰਨਾਂ ਕਰਕੇ ਜ਼ਹਿਰ ਖਾ ਲਿਆ ਜਿਸ ਕਾਰਨ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਇਲਾਜ ਲਈ ਪ੍ਰਾਈਵੇਟ ਹਸਪਤਾਲ ਵਿਖੇ ਲੈ ਕੇ ਆਇਆ। ਵਿਆਹੁਤਾ ਵਲੋਂ ਜ਼ਹਿਰ ਖਾਣ ਦੀ ਖ਼ਬਰ ਜਿਉਂ ਹੀ ਪੇਕੇ ਪਰਿਵਾਰ ਪਿੰਡ ਬੌਂਕੜਾ ਵਿਖੇ ਪੁੱਜੀ ਤਾਂ ਉਹ ਵੀ ਹਸਪਤਾਲ ਵਿਖੇ ਪਹੁੰਚ ਗਏ ਜਿੱਥੇ ਦੋਵਾਂ ਧਿਰਾਂ ਵਿਚਕਾਰ ਤਕਰਾਰਬਾਜ਼ੀ ਇੰਨੀ ਵਧ ਗਈ ਕਿ ਇਸ ਲੜਾਈ ਨੇ ਖੂਨੀ ਰੂਪ ਧਾਰਨ ਕਰ ਲਿਆ। 

ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਹੋਵੇਗੀ ਗੜ੍ਹੇਮਾਰੀ ਤੇ ਆਏਗਾ ਤੂਫ਼ਾਨ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ (ਵੀਡੀਓ)

ਹਸਪਤਾਲ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿਚ ਵਿਆਹੁਤਾ ਦੇ ਪੇਕੇ ਪਰਿਵਾਰ ਤੋਂ ਆਏ ਰਿਸ਼ਤੇਦਾਰਾਂ ਨੇ ਤੇਜ਼ਧਾਰ ਹਥਿਆਰ ਨਾਲ ਦਿਓਰ ਸੁਖਚੈਨ ਸਿੰਘ ਦੇ ਢਿੱਡ ਵਿਚ ਕੁਝ ਮਾਰ ਦਿੱਤਾ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਗਿਆ। ਇਸ ਲੜਾਈ ਵਿਚ ਗੁਲਸ਼ਨ ਸਿੰਘ ਤੇ ਹੋਰ ਰਿਸ਼ਤੇਦਾਰ ਹਰਦੀਪ ਸਿੰਘ ਦੇ ਵੀ ਸੱਟਾਂ ਲੱਗੀਆਂ। ਹਸਪਤਾਲ ਵਿਚ ਹੋਈ ਖੂਨੀ ਲੜਾਈ ਕਾਰਨ ਸਾਰਾ ਸਟਾਫ਼ ਸਹਿਮ ਗਿਆ ਅਤੇ ਜਦੋਂ ਝਗੜਾ ਬੇਕਾਬੂ ਹੋ ਗਿਆ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਪੁਲਸ ਪਾਰਟੀ ਸਮੇਤ ਪਹੁੰਚੇ, ਜਿਨ੍ਹਾਂ ਨੇ ਬੜੀ ਮੁਸ਼ਕਿਲ ਨਾਲ ਖੂਨੀ ਲੜਾਈ ’ਤੇ ਕਾਬੂ ਪਾਇਆ ਅਤੇ ਵਿਆਹੁਤਾ ਦੇ ਪੇਕੇ ਪਰਿਵਾਰ ’ਚੋਂ ਹਮਲਾ ਕਰਨ ਵਾਲੇ ਰਿਸ਼ਤੇਦਾਰਾਂ ਨੂੰ ਵੀ ਕਾਬੂ ਕਰ ਲਿਆ। 

ਇਸ ਖੂਨੀ ਜੰਗ ਵਿਚ ਹਸਪਤਾਲ ਵਿਚ ਸਾਰੇ ਫਰਸ਼ ’ਤੇ ਖ਼ੂਨ ਖਿੱਲਰਿਆ ਦਿਖਾਈ ਦਿੱਤਾ ਅਤੇ ਗੰਭੀਰ ਰੂਪ ਵਿਚ ਜਖ਼ਮੀ ਹੋਏ ਸੁਖਚੈਨ ਸਿੰਘ ਨੂੰ ਰੈਫ਼ਰ ਕਰ ਦਿੱਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਖ਼ਮੀ ਹੋਏ ਗੁਲਸ਼ਨ ਸਿੰਘ ਨੇ ਦੱਸਿਆ ਕਿ ਕੁਝ ਘਰੇਲੂ ਝਗੜੇ ਕਾਰਨ ਉਨ੍ਹਾਂ ਦੀ ਨੂੰਹ ਨੇ ਕੋਈ ਜ਼ਹਿਰੀਲੀ ਵਸਤੂ ਖਾ ਲਈ ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਜੋ ਖ਼ਤਰੇ ਤੋਂ ਬਿਲਕੁਲ ਬਾਹਰ ਸੀ। 

ਇਹ ਵੀ ਪੜ੍ਹੋ- CBI ਨੂੰ ਮਿਲੀ ਵੱਡੀ ਕਾਮਯਾਬੀ, ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਰੂਸ-ਯੂਕ੍ਰੇਨ ਜੰਗ 'ਚ ਧੱਕਣ ਵਾਲੇ ਗਿਰੋਹ ਦਾ ਪਰਦਾਫਾਸ਼

ਪਰ ਅਚਨਚੇਤ ਵਿਆਹੁਤਾ ਦੇ ਪੇਕੇ ਪਰਿਵਾਰ ਨੇ ਆ ਕੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਜਿਸ ਵਿਚ ਉਸ ਦਾ ਪੁੱਤਰ ਸੁਖਚੈਨ ਸਿੰਘ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਪੁਲਸ ਵਲੋਂ ਮੌਕੇ ’ਤੇ ਪਹੁੰਚ ਕੇ ਸੀਸੀਟੀਵੀ ਕੈਮਰਿਆਂ ਦੀ ਫੁੱਟੇਜ਼ ਵੀ ਲੈ ਲਈ ਗਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਸ ਖੂਨੀ ਲੜਾਈ ’ਚ ਜੋ ਵੀ ਦੋਸ਼ੀ ਹੋਣਗੇ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News