ਕੇਂਦਰੀ ਜੇਲ੍ਹ ''ਚ ਭਿੜੇ ਕੈਦੀ, ਮਾਮੂਲੀ ਬਹਿਸ ਤੋਂ ਬਾਅਦ ਹੋ ਗਈ ਹੱਥੋਪਾਈ, ਇਕ ਹੋਇਆ ਗੰਭੀਰ ਜ਼ਖ਼ਮੀ
Friday, Sep 20, 2024 - 12:16 AM (IST)

ਪਟਿਆਲਾ (ਬਲਜਿੰਦਰ)- ਕੇਂਦਰੀ ਜੇਲ੍ਹ ਪਟਿਆਲਾ 'ਚ ਕੈਦੀਆਂ ਦੇ ਭਿੜ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ ਤੇ ਇਸ ਝਗੜੇ ਵਿਚ ਇਕ ਕੈਦੀ ਜ਼ਖਮੀ ਹੋ ਗਿਆ। ਜ਼ਖਮੀ ਕੈਦੀ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਬੁੱਧਵਾਰ ਸ਼ਾਮ ਸਮੇਂ ਜੇਲ੍ਹ ’ਚ ਕੈਦੀਆਂ ਦੀਆਂ ਦੋ ਧਿਰਾਂ ਵਿਚਕਾਰ ਬਹਿਸ ਹੋ ਗਈ। ਇਹ ਬਹਿਸ ਦੇਖਦੇ ਹੀ ਦੇਖਦੇ ਹੱਥੋਪਾਈ 'ਚ ਬਦਲ ਗਈ ਅਤੇ ਕਈਆਂ ਦੇ ਸੱਟਾਂ ਵੀ ਲੱਗੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਝਗੜੇ ਵਿਚ ਇਕ ਕੈਦੀ ਦੇ ਡੂੰਘੀਆਂ ਸੱਟਾਂ ਲੱਗੀਆਂ ਹਨ ਜੋ ਕਿ ਗੰਭੀਰ ਹਾਲਤ ਵਿੱਚ ਹੈ। ਜੇਲ੍ਹ ਪ੍ਰਸ਼ਾਸਨ ਮੁਤਾਬਕ ਕੈਦੀਆਂ ਵਿਚਕਾਰ ਮਾਮੂਲੀ ਬਹਿਸ ਹੋਈ ਸੀ, ਜਿਸ ਨੂੰ ਸ਼ਾਂਤ ਕਰਵਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਥਾਣੇ 'ਚ ਸ਼ਿਕਾਇਤਕਰਤਾ ਦੇ ਪੈਰਾਂ 'ਚ ਰਖਵਾਈ ਗਈ ਮਾਂ ਦੀ ਚੁੰਨੀ, ਨਮੋਸ਼ੀ 'ਚ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e