ਆਤਮਹੱਤਿਆ ਲਈ ਮਜਬੂਰ ਕਰਨ ''ਤੇ 5 ਖ਼ਿਲਾਫ਼ ਮਾਮਲਾ ਦਰਜ

Friday, May 13, 2022 - 07:44 PM (IST)

ਆਤਮਹੱਤਿਆ ਲਈ ਮਜਬੂਰ ਕਰਨ ''ਤੇ 5 ਖ਼ਿਲਾਫ਼ ਮਾਮਲਾ ਦਰਜ

ਬਰੇਟਾ (ਬਾਂਸਲ) : ਨਜ਼ਦੀਕੀ ਪਿੰਡ ਕਾਹਨਗੜ੍ਹ ਵਿਖੇ ਇਕ ਵਿਅਕਤੀ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਆਤਮਹੱਤਿਆ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਐੱਸ.ਐੱਚ.ਓ. ਪ੍ਰਵੀਨ ਕੁਮਾਰ ਨੇ ਦੱਸਿਆ ਕਿ ਦੇਵ ਸਿੰਘ (45) ਪੁੱਤਰ ਛੱਜੂ ਸਿੰਘ ਪਿੰਡ ਕਾਹਨਗੜ੍ਹ ਦੀ ਗੁੰਮਸ਼ੁਦਗੀ ਦੀ ਰਿਪੋਰਟ ਉਸ ਦੇ ਪੁੱਤਰ ਗੁਰਦੀਪ ਸਿੰਘ ਵੱਲੋਂ ਲਿਖਵਾਈ ਗਈ ਸੀ। ਇਸ ਦੌਰਾਨ ਪਰਿਵਾਰ ਵੱਲੋਂ ਉਸ ਦੀ ਭਾਲ ਕੀਤੀ ਗਈ ਤਾਂ ਪਤਾ ਲੱਗਾ ਕਿ ਉਸ ਨੇ ਜ਼ਹਿਰੀਲੀ ਚੀਜ਼ ਖਾ ਕੇ ਆਤਮਹੱਤਿਆ ਕਰ ਲਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈਂਦਿਆਂ ਉਸ ਦੇ ਪੁੱਤਰ ਗੁਰਦੀਪ ਸਿੰਘ ਦੇ ਬਿਆਨ 'ਤੇ ਪਿੰਡ ਦੇ 5 ਲੋਕਾਂ ਖ਼ਿਲਾਫ਼ ਆਤਮਹੱਤਿਆ ਲਈ ਮਜਬੂਰ ਕਰਨ ਦਾ ਮੁਕੱਦਮਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਰਿਹਾਇਸ਼ੀ ਇਲਾਕੇ 'ਚ 3 ਮੰਜ਼ਿਲਾ ਬਿਲਡਿੰਗ ਡਿੱਗਣ ਨਾਲ ਮਚੀ ਹਫੜਾ-ਦਫੜੀ, ਮਲਬੇ ਹੇਠਾਂ ਦੱਬੇ ਕਈ ਵਾਹਨ (ਵੀਡੀਓ)

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News