ਫਾਇਨਾਂਸ ਕੰਪਨੀ ਦੇ ਕਰਿੰਦੇ ਨੂੰ ਲੁਟੇਰਿਆਂ ਨੇ ਲੁੱਟਿਆ

Wednesday, Nov 13, 2019 - 03:36 PM (IST)

ਫਾਇਨਾਂਸ ਕੰਪਨੀ ਦੇ ਕਰਿੰਦੇ ਨੂੰ ਲੁਟੇਰਿਆਂ ਨੇ ਲੁੱਟਿਆ

ਗੁਰੂਹਰਸਹਾਏ (ਸੁਦੇਸ਼) : ਭਾਰਤ ਫਾਇਨਾਂਸ ਕੰਪਨੀ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਫੀਲਡ ਵਰਕਰ ਕੰਮ ਕਰਦੇ ਇਕ ਕਰਿੰਦੇ ਨੂੰ ਲੁਟੇਰਿਆਂ ਵਲੋਂ ਲੁੱਟ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ 'ਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਦੋ ਲੁਟੇਰਿਆਂ ਵਿਰੁੱਧ ਪਰਚਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜਗਦੀਪ ਸਿੰਘ ਪੁੱਤਰ ਬਲਜੀਤ ਸਿੰਘ ਨੇ ਦੋਸ਼ ਲਾਇਆ ਕਿ ਉਹ ਭਾਰਤ ਫਾਇਨੰਸ ਕੰਪਨੀ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਫੀਲਡ ਵਰਕਰ ਕੰਮ ਕਰਦਾ ਹੈ। ਬੀਤੇ ਦਿਨ ਜਦੋਂ ਮੁੱਦਈ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਸ਼ਤਾਂ ਇਕੱਠੀਆਂ ਕਰਨ ਲਈ ਪਿੰਡ ਮੰਡੀਵਾਲ ਟੀ.ਪੁਆਇੰਟ ਤੋਂ ਥੋੜਾ ਪਿੱਛੇ ਪਹੁੰਚਿਆ ਤਾਂ, ਸਾਹਮਣੇ ਤੋਂ ਆ ਰਹੇ ਦੋ ਮੋਟਰਸਾਈਕਲ ਸਵਾਰਾਂ ਨੇ ਮੁੱਦਈ ਕੋਲੋਂ ਉਸ ਦਾ ਪੈਸਿਆਂ ਵਾਲਾ ਬੈਗ ਖ਼ੋਹ ਲਿਆ।

ਉਸ ਨੇ ਦੱਸਿਆ ਕਿ ਉਸ ਦੇ ਬੈਗ 'ਚ ਕਰੀਬ 6500 ਰੁਪਏ ਤੋਂ ਇਲਾਵਾ ਹੋਰ ਜਰੂਰੀ ਸਾਮਾਨ ਸੀ, ਜਿਸ ਨੂੰ ਅਣਪਛਾਤੇ ਲੁਟੇਰੇ ਖ਼ੋਹ ਕੇ ਲੈ ਗਏ। ਇਸ ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਗਦੀਪ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਲੁਟੇਰਿਆਂ ਦੇ ਵਿਰੁੱਧ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


author

rajwinder kaur

Content Editor

Related News