ਫਾਇਨਾਂਸ ਕੰਪਨੀ ਦੇ ਦਫਤਰ ''ਚੋਂ 2 ਅਣਪਛਾਤੇ ਲੱਖਾਂ ਰੁਪਏ ਲੁੱਟ ਕੇ ਫਰਾਰ

Friday, Jan 10, 2020 - 10:36 PM (IST)

ਫਾਇਨਾਂਸ ਕੰਪਨੀ ਦੇ ਦਫਤਰ ''ਚੋਂ 2 ਅਣਪਛਾਤੇ ਲੱਖਾਂ ਰੁਪਏ ਲੁੱਟ ਕੇ ਫਰਾਰ

ਸ੍ਰੀ ਮੁਕਤਸਰ ਸਾਹਿਬ,(ਰਿਣੀ,ਪਵਨ ਤਨੇਜਾ)- ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਨੇੜੇ ਫਾਇਨਾਂਸ ਦਾ ਕੰਮ ਕਰਨ ਵਾਲੇ ਇਕ ਵਿਅਕਤੀ ਤੋਂ ਉਨ੍ਹਾਂ ਦੇ ਦਫਤਰ ਅੰਦਰ ਦਾਖਲ ਹੋ ਕੇ ਦੋ ਵਿਅਕਤੀਆਂ ਵਲੋਂ ਲੱਖਾਂ ਰੁਪਏ ਲੁੱਟ ਲਏ ਗਏ।  ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਬੱਸ ਸਟੈਂਡ ਨੇੜੇ ਸਥਿਤ ਫਿਊਜਨ ਫਾਇਨਾਂਸ ਕੰਪਨੀ ਦੇ ਦਫਤਰ ਵਿਚ ਜਦ ਫਾਇਨਾਂਸ ਕੰਪਨੀ ਦੇ ਨਾਲ ਸਬੰਧਿਤ ਵਿਅਕਤੀ ਸ਼ਾਮ ਸਮੇਂ ਆਈ ਕੁਲੈਕਸ਼ਨ ਦੇ ਪੈਸੇ ਗਿਣ ਰਹੇ ਸਨ ਤਾਂ ਇਸ ਦਰਮਿਆਨ 2 ਵਿਅਕਤੀ ਆਏ। ਜੋ ਕਿ ਉਨ੍ਹਾਂ ਕੋਲੋਂ 3 ਲੱਖ 70 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਗਏ । ਉਨ੍ਹਾਂ ਰੌਲਾ ਪਾਇਆ ਪਰ ਖੋਹ ਕਰਕੇ ਵਿਅਕਤੀ ਗਲੀਆਂ 'ਚੋਂ ਹੁੰਦੇ ਫਰਾਰ ਹੋ ਗਏ । ਥਾਣਾ ਸਿਟੀ ਇੰਚਾਰਜ ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਸੀ. ਸੀ. ਟੀ. ਵੀ. ਫੁਟੇਜ ਤੇ ਹੋਰ ਤਕਨੀਕਾਂ ਨਾਲ ਜਾਂਚ ਵਿਚ ਜੁਟੀ ਹੋਈ ਹੈ।


Related News