ਵਿੱਤ ਮੰਤਰੀ ਵਲੋਂ ਬਠਿੰਡਾ ਵਿਖੇ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

Saturday, Sep 12, 2020 - 06:04 PM (IST)

ਵਿੱਤ ਮੰਤਰੀ ਵਲੋਂ ਬਠਿੰਡਾ ਵਿਖੇ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਬਠਿੰਡਾ (ਵਿਜੈ ਵਰਮਾ): ਵਿੱਤ ਮੰਤਰੀ ਪੰਜਾਬ ਸ.ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਸਰਕਾਰ ਦੀ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਚੰਡੀਗੜ੍ਹ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਆਨਲਾਈਨ ਜ਼ਿਲ੍ਹਾ ਅਤੇ ਉਪ ਮੰਡਲ ਪੱਧਰ ਤੇ ਹੋਏ ਸਮਾਗਮਾਂ ਨਾਲ ਜੁੜੇ।

ਇਹ ਵੀ ਪੜ੍ਹੋ:  ਸਰਗਰਮ ਕਾਰ ਚੋਰ ਗਰੋਹ ਨੇ ਘਰ ਮੂਹਰਿਓਂ ਨਵੀਂ ਕਰੇਟਾ ਕੀਤੀ ਛੂੰ ਮੰਤਰ, ਹਰਿਆਣੇ ਤੱਕ ਖੜਕੀਆਂ ਤਾਰਾਂ

ਇਸ ਮੌਕੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਕਿ ਇਸ ਸਕੀਮ ਦੀ ਖਾਸੀਅਤ ਇਹ ਹੈ ਕਿ ਹੁਣ ਕੋਈ ਵੀ ਰਾਸ਼ਨ ਕਾਰਡ ਧਾਰਕ ਆਪਣੇ ਹੱਕ ਦਾ ਰਾਸ਼ਨ ਪੰਜਾਬ ਦੇ ਕਿਸੇ ਵੀ ਰਾਸ਼ਨ ਡਿਪੂ ਤੋਂ ਲੈ ਸਕੇਗਾ। ਉਨ੍ਹਾਂ ਨੇ ਕਿਹਾ ਕਿ ਰਾਸ਼ਨ ਵੰਡ ਪ੍ਰਣਾਲੀ ਦੇ ਇਸ ਤਰ੍ਹਾਂ ਡਿਜ਼ੀਟਿਲ ਹੋ ਜਾਣ ਨਾਲ ਯੋਜਨਾ 'ਚ ਪਾਰਦਰਸ਼ਤਾ ਵਧੇਗੀ ਅਤੇ ਕੋਈ ਵੀ ਲੋੜਵੰਦ ਦਾ ਹੱਕ ਨਹੀਂ ਮਾਰ ਸਕੇਗਾ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਜਦ ਗਰੀਬ ਲੋਕ ਆਪਣੇ ਸਥਾਈ ਪਤੇ ਤੋਂ ਰੋਜਗਾਰ ਲਈ ਆਰਜੀ ਤੌਰ 'ਤੇ ਕਿਤੇ ਹੋਰ ਗਏ ਹੁੰਦੇ ਸਨ ਤਾਂ ਉਨ੍ਹਾਂ ਨੂੰ ਰਾਸ਼ਨ ਨਹੀਂ ਸੀ ਮਿਲ ਸਕਦਾ ਪਰ ਹੁਣ ਉਹ ਪੰਜਾਬ 'ਚ ਕਿਤੇ ਵੀ ਹੁਣ ਆਪਣੇ ਨੇੜਲੇ ਡਿਪੂ ਤੋਂ ਰਾਸ਼ਨ ਪ੍ਰਾਪਤ ਕਰ ਸਕਣਗੇ।

ਇਹ ਵੀ ਪੜ੍ਹੋ:  ਫਿਰੋਜ਼ਪੁਰ: ਬੀ.ਐੱਸ.ਐੱਫ ਨੂੰ ਮਿਲੀ ਵੱਡੀ ਸਫ਼ਲਤਾ, ਭਾਰੀ ਮਾਤਰਾ 'ਚ ਹਥਿਆਰਾਂ ਦਾ ਜ਼ਖੀਰਾ ਬਰਾਮਦ

ਮਨਪ੍ਰੀਤ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਵਿਚ ਇਸ ਸਕੀਮ ਤਹਿਤ 37.5 ਲੱਖ ਪਰਿਵਾਰਾਂ ਦੇ 1.41 ਕਰੋੜ ਲਾਭਪਾਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹੋਰ 9 ਲੱਖ ਯੋਗ ਲੋਕਾਂ ਨੂੰ ਰਾਸ਼ਟਰੀ ਭੋਜਨ ਸੁਰੱਖਿਆ ਐਕਟ ਅਧੀਨ ਲਿਆਉਣ ਤੋਂ ਇਨਾਕਾਰ ਕਰਨ ਤੋਂ ਬਾਅਦ ਸੂਬਾ ਸਰਕਾਰ ਨੇ ਆਪਣੇ ਵਿੱਤੀ ਸਾਧਨਾਂ ਤੋਂ ਇਨ੍ਹਾਂ 9 ਲੱਖ ਲੋਕਾਂ ਨੂੰ ਵੀ ਇਸ ਯੋਜਨਾ ਦੇ ਦਾਇਰੇ ਵਿਚ ਲਿਆਉਣ ਦਾ ਫੈਸਲਾ ਕੀਤਾ ਹੈ, ਕਿਉਂਕਿ ਪੰਜਾਬ ਸਰਕਾਰ ਨਹੀਂ ਚਾਹੁੰਦੀ ਕਿ ਜਿਸ ਪੰਜਾਬ ਵਲੋਂ ਪੂਰੇ ਦੇਸ਼ ਦਾ ਢਿੱਡ ਭਰਿਆ ਜਾਂਦਾ ਹੋਵੇ ਉਥੇ ਕੋਈ ਲੋੜਵੰਦ ਭੁੱਖਾ ਸੌਂਵੇ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ ਦੇ ਖਜਾਨੇ ਤੇ ਸਲਾਨਾ 180 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਇਸ ਮੌਕੇ ਉਨ੍ਹਾਂ ਵਲੋਂ ਕੋਵਿਡ ਕਾਰਨ ਲਾਗੂ ਬੰਦਿਸ਼ਾਂ ਦੇ ਮੱਦੇਨਜ਼ਰ ਇਸ ਸਕੀਮ ਅਧੀਨ ਰਸਮ ਵਜੋਂ 23 ਲੋੜਵੰਦ ਪਰਿਵਾਰਾਂ ਨੂੰ ਸਮਾਰਟ ਕਾਰਡ ਵੰਡੇ ਗਏ।

ਇਹ ਵੀ ਪੜ੍ਹੋ:  ਮਾਤਮ 'ਚ ਬਦਲੀਆਂ ਖ਼ੁਸ਼ੀਆਂ,ਪੁੱਤ ਦੇ ਵਿਆਹ ਦੇ ਕਾਰਡ ਵੰਡਣ ਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ

ਇਸ ਉਪਰੰਤ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪ੍ਰਗਤੀ ਅਧੀਨ ਚੱਲ ਰਹੇ ਵਿਕਾਸ ਦੇ ਕਾਰਜਾਂ ਨੂੰ ਪੂਰਾ ਕਰਨ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਸ. ਬਾਦਲ ਨੇ ਧੋਬੀ ਬਜ਼ਾਰ, ਕਿੱਕਰ ਬਜ਼ਾਰ, ਪੁਰਾਣਾ ਹਸਪਤਾਲ ਬਜ਼ਾਰਾਂ ਦੇ ਸੁੰਦਰੀਕਰਨ ਲਈ ਫੁੱਟਪਾਥਾਂ 'ਤੇ ਇੰਟਰਲਾਕ ਲਗਾਉਣ ਦੀ ਵੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬਾਦਲ ਵਲੋਂ ਰੇਲਵੇ ਸ਼ਟੇਸ਼ਨ ਨੇੜੇ ਠੰਡੀ ਸੜਕ 'ਤੇ ਚੱਲ ਰਹੇ ਸੀਵਰੇਜ ਦੀ ਸਫ਼ਾਈ ਦੇ ਕੰਮ ਦਾ ਵੀ ਜਾਇਜ਼ਾ ਲਿਆ ਤੇ ਚੱਲ ਰਹੇ ਸੀਵਰੇਜ਼ ਦੇ ਕੰਮ ਨੂੰ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਇਸ ਤੋਂ ਇਲਾਵਾ ਵਿੱਤ ਮੰਤਰੀ ਵਲੋਂ ਪੁਲਸ ਪਬਲਕ ਸਕੂਲ ਵਿਖੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਚੈੱਕ ਵੀ ਮੁਹੱਈਆ ਕਰਵਾਏ ਗਏ।

ਇਹ ਵੀ ਪੜ੍ਹੋ: ਫਿਰੋਜ਼ਪੁਰ ਦੇ ਡੀ.ਐੱਸ.ਪੀ. ਕੇਸਰ ਸਿੰਘ ਦੀ ਬਰੇਨ ਹੈਂਬਰੇਜ਼ ਨਾਲ ਮੌਤ

ਇਸ ਮੌਕੇ ਜ਼ਿਲ੍ਹਾ ਪੁਲਸ ਮੁਖੀ ਸ. ਭੁਪਿੰਦਰਜੀਤ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਰਾਜਦੀਪ ਸਿੰਘ ਬਰਾੜ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਫ਼ਸਰ ਸ਼੍ਰੀ ਜਸਪ੍ਰੀਤ ਸਿੰਘ ਕਾਹਲੋਂ, ਕਾਂਗਰਸੀ ਲੀਡਰ ਸ਼੍ਰੀ ਜੈਜੀਤ ਸਿੰਘ ਜੌਹਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਸਖ਼ਸ਼ੀਅਤਾਂ ਹਾਜ਼ਰ ਸਨ।ਸਮਾਰਟ ਰਾਸ਼ਨ ਕਾਰਡ 'ਇੱਕ ਰਾਸ਼ਟਰ, ਇਕ ਰਾਸ਼ਨ ਸਕੀਮ ਤਹਿਤ ਕੈਬਨਿਟ ਮੰਤਰੀ ਪੰਜਾਬ, ਸ. ਗੁਰਪ੍ਰੀਤ ਸਿੰਘ ਕਾਂਗੜ ਵਲੋਂ ਬਠਿੰਡਾ ਜ਼ਿਲ੍ਹੇ ਅਧੀਨ ਪੈਂਦੇ ਦਫ਼ਤਰ ਮਾਰਕਿਟ ਕਮੇਟੀ ਰਾਮਪੁਰਾ ਵਿਖੇ ਲੋੜਵੰਦ ਪਰਿਵਾਰਾਂ ਨੂੰ 22 ਸਮਾਰਟ ਕਾਰਡ ਵੰਡ ਕੇ ਇਸ ਸਕੀਮ ਦੀ ਸ਼ੁਰੂਆਤ ਕੀਤੀ। ਇਸੇ ਲੜੀ ਦੇ ਤਹਿਤ ਐੱਸ.ਡੀ.ਐੱਮ. ਸ੍ਰੀ ਵਰਿੰਦਰ ਸਿੰਘ ਵਲੋਂ ਵੀ ਤਲਵੰਡੀ ਸਾਬੋ ਵਿਖੇ 10 ਸਮਾਰਟ ਰਾਸ਼ਨ ਕਾਰਡ ਵੰਡੇ ਗਏ। ਇਸ ਮੌਕੇ ਉਨਾਂ ਨਾਲ ਸ. ਖੁਸ਼ਬਾਜ਼ ਸਿੰਘ ਜਟਾਣਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।


author

Shyna

Content Editor

Related News