ਵਿੱਤ ਮੰਤਰੀ ਚੀਮਾ ਤੇ ਮਨਪ੍ਰੀਤ ਕੌਰ ਤੂਰ ਵੱਲੋਂ ਸੰਗਰੂਰ ਵਿਖੇ ਹਿੰਦ ਸਮਾਚਾਰ ਗਰੁੱਪ ਦੇ ਸਬ-ਆਫਿਸ ਦਾ ਉਦਘਾਟਨ

05/12/2022 9:18:42 PM

 ਸੰਗਰੂਰ/ਭਵਾਨੀਗੜ੍ਹ (ਸਿੰਗਲਾ, ਵਿਕਾਸ, ਕਾਂਸਲ) : ਅਦਾਰਾ ‘ਜਗ ਬਾਣੀ’,  ਪੰਜਾਬ ਕੇਸਰੀ ਸਮੂਹ ਦੇ ਸੰਗਰੂਰ ਬੱਸ ਸਟੈਂਡ ਦੇ ਸਾਹਮਣੇ ਖੋਲ੍ਹੇ ਗਏ ਜ਼ਿਲ੍ਹਾ ਸੰਗਰੂਰ ਤੇ ਮਾਲੇਰਕੋਟਲਾ ਦੇ ਸਾਂਝੇ ਸਬ-ਆਫ਼ਿਸ ਦਾ ਉਦਘਾਟਨ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਵੱਲੋਂ ਸਾਂਝੇ ਤੌਰ ’ਤੇ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਵਿਜੈ ਕੁਮਾਰ ਸਿੰਗਲਾ ਜ਼ਿਲ੍ਹਾ ਇੰਚਾਰਜ ਸਬ ਆਫਿਸ ਸੰਗਰੂਰ/ਮਾਲੇਰਕੋਟਲਾ ਅਤੇ ਦੋਵਾਂ ਜ਼ਿਲ੍ਹਿਆਂ ਦੇ ਪ੍ਰਤੀਨਿਧੀ ਹਾਜ਼ਰ ਸਨ। ਇਸ ਉਪਰੰਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਆਡੀਟੋਰੀਅਮ ਹਾਲ ਵਿਖੇ ਰੱਖੇ ਪ੍ਰਭਾਵਸ਼ਾਲੀ ਉਦਘਾਟਨੀ ਸਮਾਰੋਹ ਦੌਰਾਨ ਮੰਚ ਤੋਂ ਬੋਲਦਿਆਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਿੰਦ ਸਮਾਚਾਰ ਪੱਤਰ ਸਮੂਹ ਦੇ ਸੰਪਾਦਕ ਅਮਰ ਸ਼ਹੀਦ ਰਮੇਸ਼ ਚੰਦਰ ਦੇ ਅੱਜ ਬਲੀਦਾਨ ਦਿਵਸ ਮੌਕੇ ਉਨ੍ਹਾਂ ਨੂੰ ਯਾਦ ਕੀਤਾ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਹ ਵੀ ਪੜ੍ਹੋ : ਮਹਾਰਾਸ਼ਟਰ ’ਚ ਧਰਮ ਪਰਿਵਰਤਨ ਖ਼ਿਲਾਫ਼ ਸਿੱਖ ਭਾਈਚਾਰੇ ਨੇ ਰਾਜਪਾਲ ਨੂੰ ਦਿੱਤਾ ਮੰਗ-ਪੱਤਰ, ਕੀਤੀ ਇਹ ਮੰਗ

PunjabKesari

ਉਨ੍ਹਾਂ ਅਦਾਰਾ ਪੰਜਾਬ ਕੇਸਰੀ ਅਤੇ ਜਗ ਬਾਣੀ ਵੱਲੋਂ ਪੱਤਰਕਾਰਿਤਾ ਦੇ ਖੇਤਰ ’ਚ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਦਾਰਾ ਹਿੰਦ ਸਮਾਚਾਰ ਗਰੁੱਪ ਨੇ ਹਮੇਸ਼ਾ ਹੀ ਸੱਚੀ ਤੇ ਸੁੱਚੀ ਪੱਤਰਕਾਰੀ ਰਾਹੀਂ ਲੋਕ ਸਮੱਸਿਆਵਾਂ ਨੂੰ ਸਰਕਾਰ ਤੇ ਪ੍ਰਸ਼ਾਸਨ ਸਨਮੁੱਖ ਕੀਤਾ ਹੈ, ਜਿਸ ਨਾਲ ਬਹੁਤ ਸਮੱਸਿਆਵਾਂ ਦਾ ਹੱਲ ਹੋਇਆ ਹੈ। ਉਨ੍ਹਾਂ ਕਿਹਾ ਕਿ ਪਦਮਸ਼੍ਰੀ ਵਿਜੈ ਚੋਪੜਾ ਦੀ ਅਗਵਾਈ ਹੇਠ ਅਦਾਰੇ ਵੱਲੋਂ ਸਮਾਜ ਸੇਵਾ ਦੇ ਖੇਤਰ ’ਚ ਜੋ ਕੰਮ ਕੀਤੇ ਜਾ ਰਹੇ ਹਨ, ਉਨ੍ਹਾਂ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਥੋੜ੍ਹੀ ਹੈ ਕਿਉਂਕਿ ਮਹਿੰਗਾਈ ਦੇ ਯੁੱਗ ਵਿਚ ਜਿੱਥੇ ਗਰੀਬ ਪਰਿਵਾਰਾਂ ਲਈ ਰਾਸ਼ਨ ਵੰਡ ਸਮਾਗਮ ਕਰਵਾਏ ਜਾ ਰਹੇ, ਉੱਥੇ ਹੀ ਜੰਮੂ ਕਸ਼ਮੀਰ ਦੇ ਸ਼ਰਨਾਰਥੀਆਂ ਲਈ ਲਗਾਤਾਰ ਰਾਸ਼ਨ ਦੇ ਟਰੱਕ ਭਰਕੇ ਭੇਜੇ ਜਾ ਰਹੇ ਹਨ, ਉਸ ਤੋਂ ਵੀ ਵੱਡਾ ਪੁੰਨ ਦਾ ਕਾਰਜ ਹੈ।

ਇਹ ਵੀ ਪੜ੍ਹੋ : ਝੋਨੇ ਦੀ ਸਿੱਧੀ ਬੀਜਾਈ ਨੂੰ ਲੈ ਕੇ ਕਿਸਾਨਾਂ ਦੀ ਸਰਕਾਰ ਅੱਗੇ ਵੱਡੀ ਸ਼ਰਤ

PunjabKesari

ਚੀਮਾ ਨੇ ਅਦਾਰਾ ਜਗ ਬਾਣੀ ਵੱਲੋਂ ਸੰਗਰੂਰ ਜ਼ਿਲ੍ਹਾ ਪੱਧਰ ’ਤੇ ਸਬ ਆਫਿਸ ਸਥਾਪਿਤ ਕਰਨ ਲਈ ਪਦਮਸ਼੍ਰੀ ਵਿਜੈ ਚੋਪੜਾ, ਅਵਿਨਾਸ਼ ਚੋਪੜਾ ਜੁਆਇੰਟ ਐਡੀਟਰ ਦਾ ਧੰਨਵਾਦ ਕਿਹਾ ਕਿ ਉਨ੍ਹਾਂ ਵੱਲੋਂ ਜ਼ਿਲ੍ਹਾ ਸੰਗਰੂਰ ਵਿਖੇ ਵਿਜੈ ਕੁਮਾਰ ਸਿੰਗਲਾ ਨੂੰ ਦਫ਼ਤਰ ਇੰਚਾਰਜ ਨਿਯੁਕਤ ਕਰਕੇ ਬਹੁਤ ਸ਼ਲਾਘਾਯੋਗ ਫੈਸਲਾ ਕੀਤਾ ਹੈ ਕਿਉਂਕਿ ਪੱਤਰਕਾਰੀ ਦੇ ਖੇਤਰ ਵਿੱਚ ਜਗ ਬਾਣੀ ਦੇ ਮਾਧਿਆਮ ਰਾਹੀਂ ਸਿੰਗਲਾ ਬਹੁਤ ਸਾਰੀਆਂ ਆਮ ਜਨਤਾ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੇ ਪ੍ਰਸ਼ਾਸਨ ਤੱਕ ਆਪਣੀ ਕਾਲਮ ਰਾਹੀਂ ਪਹੁੰਚਾਇਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਭੈਣ ਮਨਪ੍ਰੀਤ ਕੌਰ ਤੂਰ ਨੇ ਵੀ ਆਪਣੇ ਸੰਬੋਧਨ ’ਚ ਸੰਗਰੂਰ ’ਚ ਅਦਾਰੇ ਦਾ ਸਬ ਆਫਿਸ ਖੋਲ੍ਹਣ ’ਤੇ ਮੁੱਖ ਸੰਪਾਦਕ ਪਦਮਸ਼੍ਰੀ ਵਿਜੈ ਚੋਪੜਾ, ਸਹਿ ਸੰਪਾਦਕ ਅਵਿਨਾਸ਼ ਚੋਪੜਾ ਸਮੇਤ ਜ਼ਿਲ੍ਹਾ ਇੰਚਾਰਜ ਵਿਜੈ ਸਿੰਗਲਾ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਵਿਧਾਨ ਸਭਾ ਹਲਕਾ ਲਹਿਰਾ ਤੋਂ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਅਤੇ ਮਾਲੇਰਕੋਟਲਾ ਤੋਂ ਵਿਧਾਇਕ ਡਾ. ਮੁਹੰਮਦ ਜਮੀਲ ਉਲ ਰਹਿਮਾਨ ਨੇ ਕਿਹਾ ਕਿ ਅਦਾਰਾ ਪੰਜਾਬ ਕੇਸਰੀ ਸਮੂਹ ਦਾ ਇਤਿਹਾਸ ਬਹੁਤ ਹੀ ਕੁਰਬਾਨੀਆਂ ਭਰਿਆ ਹੈ।

PunjabKesari

ਰਾਈਸੀਲਾ ਹੈਲਥ ਫੂਡ ਧੂਰੀ ਦੇ ਡਾਇਰੈਕਟਰ ਪ੍ਰਸ਼ੋਤਮ ਗਰਗ ਨੇ ਕਿਹਾ ਕਿ ਅਦਾਰਾ ਪੰਜਾਬ ਕੇਸਰੀ ਸਮੂਹ ਪੱਤਰਕਾਰਿਤਾ ਦੇ ਨਾਲ ਨਾਲ ਸਮਾਜ ਸੇਵਾ ਦੇ ਖੇਤਰ ’ਚ ਲਗਾਤਾਰ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਪੀੜਤ ਪਰਿਵਾਰਾਂ ਨੂੰ ਸ਼ਹੀਦ ਪਰਿਵਾਰ ਫੰਡ ਰਾਹੀਂ ਰਾਸ਼ਨ ਤੇ ਹੋਰ ਲੋੜੀਂਦੀਆਂ ਵਸਤੂਆਂ ਮੁਹੱਈਆ ਕਰਵਾਉਣਾ, ਗਰੀਬ ਲੜਕੀਆਂ ਦੇ ਵਿਆਹ, ਪ੍ਰਧਾਨ ਮੰਤਰੀ ਰਾਹਤ ਕੋਸ਼ ’ਚ ਵੱਡਾ ਵਿੱਤੀ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਲਾਭ ਸਿੰਘ ਉਗੋਕੇ ਵਿਧਾਇਕ ਹਲਕਾ ਭਦੌੜ, ‘ਆਪ’ ਦੇ ਪ੍ਰਮੁੱਖ ਆਗੂ ਡਾ. ਅਨਵਰ ਭਸੌੜ ਧੂਰੀ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਐੱਸ. ਜੀ. ਪੀ. ਸੀ., ਬਾਬੂ ਪ੍ਰਕਾਸ਼ ਚੰਦ ਸਾਬਕਾ ਸੰਸਦੀ ਸਕੱਤਰ, ਇਕਬਾਲ ਸਿੰਘ ਝੂੰਦਾਂ ਸਾਬਕਾ, ਵਿਧਾਇਕ, ਵਿਨਰਜੀਤ ਸਿੰਘ ਗੋਲਡੀ ਸਾਬਕਾ ਵਾਇਸ ਚੇਅਰਮੈਨ ਪੀ. ਆਰ. ਟੀ. ਸੀ., ਸਾਬਕਾ ਵਿਧਾਇਕ ਅਰਵਿੰਦ ਖੰਨਾ ਦੇ ਪੀ.ਏ. ਬਲਜਿੰਦਰ ਸਿੰਘ ਮੱਲ੍ਹੀ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਮੀਡੀਆ ਇੰਚਾਰਜ ਗੁਰਮੀਤ ਸਿੰਘ ਜੌਹਲ ਵਿਸ਼ੇਸ਼ ਤੌਰ ’ਤੇ ਦਫ਼ਤਰ ਪਹੁੰਚੇ ਤੇ ਅਦਾਰਾ ਹਿੰਦ ਸਮਾਚਾਰ ਦੇ ਇੰਚਾਰਜ ਵਿਜੈ ਸਿੰਗਲਾ ਨੂੰ ਮੁਬਾਰਕਾਂ ਦਿੱਤੀਆਂ। ਇਸ ਸਮਾਗਮ ’ਚ ਪਾਲਾ ਮੱਲ ਸਿੰਗਲਾ ਪ੍ਰਧਾਨ ਸੀਨੀਅਰ ਸਿਟੀਜ਼ਨਜ਼ ਭਲਾਈ ਸੰਸਥਾ ਸੰਗਰੂਰ, ਮੋਹਨ ਸ਼ਰਮਾ ਡਾਇਰੈਕਟਰ ਨਸ਼ਾ ਛੁਡਾਊ ਕੇਂਦਰ ਸੰਗਰੂਰ, ਓਪੀ ਅਰੋੜਾ,ਗਿਆਨ ਸਿੰਘ ਮਾਨ, ਗੁਰਪ੍ਰੀਤ ਸਿੰਘ ਸਿੱਧੂ ਬਾਜਵਾ, ਰਵਿੰਦਰ ਸਿੰਘ ਅੱਤਰੀ ਡਾਇਰੈਕਟਰ ਪੀ. ਏ. ਡੀ. ਵੀ. ਸ਼ੇਰਪੁਰ ਆਦਿ ਨੇ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ।


Manoj

Content Editor

Related News