ਮੋਗਾ 'ਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਲਹਿਰਾਉਣਗੇ ਝੰਡਾ

08/14/2019 2:49:22 PM

ਮੋਗਾ (ਵਿਪਨ)—ਕੱਲ੍ਹ ਪੂਰੇ ਭਾਰਤ 'ਚ 15 ਅਗਸਤ ਯਾਨੀ ਆਜ਼ਾਦੀ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਇਸ ਦੇ ਤਹਿਤ ਮੋਗਾ 'ਚ ਕੱਲ੍ਹ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇੱਥੇ ਸੁਰੱਖਿਆ ਦੇ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਮੋਗਾ ਦੀ ਏ.ਡੀ.ਸੀ. ਅਨੀਤਾ ਦਰਸ਼ੀ ਵਲੋਂ ਮੋਗਾ ਸਿਟੀ ਦੀ ਐੱਸ.ਪੀ. ਪਰਮਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਤਿਆਰੀਆਂ ਦਾ ਜਾਇਜ਼ਾ ਲਿਆ। ਸਟੇਡੀਅਮ 'ਚ ਬੱਚਿਆਂ ਵਲੋਂ ਰਿਹਰਸਲ ਦੀਆਂ ਤਿਆਰੀਆਂ ਵੀ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀਆਂ ਹਨ। 

Shyna

This news is Content Editor Shyna