ਰਾਜਾ ਵੜਿੰਗ ਦੇ ਹੱਕ 'ਚ ਪ੍ਰਚਾਰ ਕਰਨ ਪਹੁੰਚੇ ਮਨਪ੍ਰੀਤ ਬਾਦਲ

04/28/2019 4:56:02 PM

ਮਾਨਸਾ (ਅਮਰਜੀਤ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਵਲੋਂ ਐਲਾਨੇ ਗਏ ਉਮੀਦਵਾਰ ਰਾਜਾ ਵੜਿੰਗ ਦੇ ਹੱਕ 'ਚ ਚੋਣ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਦੇ ਲਈ ਉਹ ਵੱਖ-ਵੱਖ ਪਿੰਡਾਂ 'ਚ ਜਾ ਕੇ ਪ੍ਰਚਾਰ ਕਰ ਰਹੇ ਹਨ। ਦੱਸ ਦੇਈਏ ਕਿ ਰਾਜਾ ਵੜਿੰਗ ਦੇ ਹੱਕ 'ਚ ਚੋਣ ਪ੍ਰਚਾਰ ਗਏ ਮਨਪ੍ਰੀਤ ਬਾਦਲ ਤੋਂ ਜਦੋਂ ਪਿੰਡ ਦੇ ਨੌਜਵਾਨਾਂ ਨੇ ਰੁਜ਼ਗਾਰ ਦੇ ਮੁੱਦੇ 'ਤੇ ਸਵਾਲ ਕੀਤਾ ਤਾਂ ਉਹ ਉਸ ਦਾ ਜਵਾਬ ਦਿੱਤੇ ਬਿਨਾਂ ਹੀ ਪ੍ਰੋਗਰਾਮ ਤੋਂ ਚਲੇ ਗਏ। ਪ੍ਰੋਗਰਾਮ ਦੌਰਾਨ ਉਨ੍ਹਾਂ ਵਲੋਂ ਚਲੇ ਜਾਣ 'ਤੇ ਬੇਰੁਜ਼ਗਾਰ ਨੌਜਵਾਨਾਂ ਨੇ ਦੱਸਿਆ ਕਿ ਪਿਛਲੀਆਂ ਚੋਣਾਂ 'ਚ ਕਾਂਗਰਸ ਦੀ ਸਰਕਾਰ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਸੱਤਾ 'ਚ ਆਉਂਦੇ ਸਾਰ ਉਹ ਆਪਣਾ ਵਾਅਦਾ ਭੁੱਲ ਗਏ। ਇਸ ਵਾਅਦੇ ਨੂੰ ਭੁੱਲਣ ਤੋਂ ਬਾਅਦ ਉਹ ਹੁਣ ਕਿਸ ਮੁੰਹ ਨਾਲ ਵੋਟ ਮੰਗ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੰਦ ਹਨ, ਜਿਸ ਕਾਰਨ ਉਹ ਆਪਣੇ ਖਰਚੇ 'ਤੇ ਕੰਟਰੋਲ ਕਰ ਰਹੇ ਹਨ।

ਦੱਸ ਦੇਈਏ ਕਿ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਨੇ ਵੋਟ ਖਰੀਦ ਮਾਮਲੇ 'ਚ ਆਪਣੇ ਸਾਥੀ ਰਾਜਾ ਵੜਿੰਗ ਦਾ ਬਚਾਅ ਕਰਦੇ ਹੋਏ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ 'ਤੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਸਰਦਾਰ ਬਾਦਲ ਵੋਟਾਂ ਦੀ ਖਰੀਦ ਫਰੋਖਤ 'ਚ ਸਿਆਸਤ ਦੇ ਖੁੰਡ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਂਗਰਸ ਵਲੋਂ ਪੈਸੇ ਦੇ ਕੇ 'ਆਪ' ਵਿਧਾਇਕ ਖਰੀਦੇ ਜਾਣ ਦੇ ਭਗਵੰਤ ਮਾਨ ਦੇ ਇਲਜ਼ਾਮਾਂ ਦੀ ਨਿਖੇਦੀ ਵੀ ਕੀਤੀ ਹੈ।


rajwinder kaur

Content Editor

Related News