ਸ਼ੱਕੀ ਹਾਲਤ ’ਚ ਨੌਜਵਾਨ ਦੀ ਲਾਸ਼ ਮਿਲਣ ’ਤੇ ਭੜਕੇ ਪਿੰਡ ਦੇ ਲੋਕ, ਨੈਸ਼ਨਲ ਹਾਈਵੇ ਕੀਤਾ ਜਾਮ

02/23/2022 10:57:02 AM

ਚਾਉਕੇ (ਜ. ਬ.): ਪਿੰਡ ਗਿੱਲ ਕਲਾਂ ਵਿਚ ਅੱਜ ਸਵੇਰੇ ਕੁੱਝ ਪਿੰਡ ਦੇ ਲੋਕਾਂ ਨੇ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਹਰਨੇਕ ਸਿੰਘ ਦੀ ਲਾਸ਼ ਸ਼ੱਕੀ ਹਾਲਤ ਵਿਚ ਪਈ ਵੇਖੀ। ਉਨ੍ਹਾਂ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਉਕਤ ਨੌਜਵਾਨ ਦੇ ਜ਼ਖਮਾਂ ਨੂੰ ਵੇਖ ਕੇ ਕਤਲ ਦਾ ਖਦਸ਼ਾ ਜਤਾਇਆ। ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਰਾਮਪੁਰਾ ਲਿਜਾਣ ਲਈ ਕਿਹਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਉੱਤੇ ਸ਼ਿਕਾਇਤ ਦੇਣ ਤੋਂ ਬਾਅਦ ਵੀ ਕੋਈ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਭੜਕੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਮਾਰਗ ਉੱਤੇ ਰੱਖ ਕੇ ਜਾਮ ਲਾ ਦਿੱਤਾ।

ਇਹ ਵੀ ਪੜ੍ਹੋ : ਚੋਣਾਂ ਖ਼ਤਮ ਹੁੰਦਿਆਂ ਹੀ ਚੋਰਾਂ ਨੇ ਫਿਰ ਅੱਤ ਮਚਾਉਣੀ ਕੀਤੀ ਸ਼ੁਰੂ,  12 ਟਰੈਕਟਰਾਂ ਦੀਆਂ ਬੈਟਰੀਆਂ ਚੋਰੀ

ਇਸ ਮੌਕੇ ਮਨਜੀਤ ਸਿੰਘ ਗਿੱਲ, ਲਖਾ ਸਿਧਾਨਾ ਆਦਿ ਨੇ ਦੱਸਿਆ ਕਿ ਪੁਲਸ ਦੋਸ਼ੀਆਂ ਨੂੰ ਫੜਨ ਵਿਚ ਇੰਨੀ ਦੇਰ ਕਿਉਂ ਕਰ ਰਹੀ ਹੈ। ਜਦੋਂ ਤੱਕ ਪੁਲਸ ਦੋਸ਼ੀਆਂ ਦਾ ਪਤਾ ਨਹੀਂ ਲਾ ਲੈਂਦੀ ਅਤੇ ਸਖਤ ਕਾਨੂੰਨੀ ਕਾਰਵਾਈ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਬਾਰੇ ਜਦੋਂ ਸਦਰ ਥਾਣਾ ਗਿੱਲ ਕਲਾਂ ਰਾਮਪੁਰਾ ਥਾਣੇ ਦੇ ਇੰਚਾਰਜ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ 3 ਸ਼ੱਕੀਆਂ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ 2 ਨੂੰ ਸ਼ੱਕ ਦੇ ਆਧਾਰ ਉੱਤੇ ਪੁੱਛਗਿੱਛ ਲਈ ਗ੍ਰਿਫਤਾਰ ਕੀਤਾ ਗਿਆ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

Anuradha

This news is Content Editor Anuradha