ਫਰਜ਼ੀ ਗੋਲਡ ਲੋਨ ਪਾਸ ਕਰਨ ਦੇ ਦੋਸ਼ ’ਚ ਫਾਈਨਾਂਸ ਕੰਪਨੀ ਦੇ ਮੈਨੇਜਰ ਖ਼ਿਲਾਫ਼ ਮਾਮਲਾ ਦਰਜ
Monday, Jan 06, 2025 - 05:10 AM (IST)
ਲੁਧਿਆਣਾ (ਗੌਤਮ)- ਥਾਣਾ ਡਵੀਜ਼ਨ ਨੰ. 5 ਦੀ ਪੁਲਸ ਨੇ ਫਾਈਨਾਂਸ ਕੰਪਨੀ ਦੇ ਮੈਨੇਜਰ ਦੇ ਅਹੁਦੇ ’ਤੇ ਰਹਿੰਦਿਆਂ ਵੱਖ-ਵੱਖ ਵਿਅਕਤੀਆਂ ਦਾ ਜਾਅਲੀ ਸੋਨਾ ਪਾਸ ਕਰਨ ਦੇ ਦੋਸ਼ ’ਚ ਖਿਲਾਫ਼ ਮਾਮਲਾ ਦਰਜ ਕੀਤਾ ਹੈ।
ਜਾਂਚ ਤੋਂ ਬਾਅਦ ਪੁਲਸ ਨੇ ਐਪ ਮਨੀ ਲਿਮ. ਫਿਰੋਜ਼ਗਾਂਧੀ ਮਾਰਕੀਟ ਦੇ ਸੁਭਮ ਬੈਂਸ ਦੇ ਬਿਆਨਾਂ ਦੇ ਆਧਾਰ ’ਤੇ ਸ਼ਾਮ ਨਗਰ ਦੇ ਰਹਿਣ ਵਾਲੇ ਵਿਕਰਮ ਸਿੰਘ ਖਿਲਾਫ ਧੋਖਾਦੇਹੀ ਅਤੇ ਵਿਸ਼ਵਾਸ ਤੋੜਨ ਦੇ ਦੋਸ਼ਾਂ ਤਹਿਤ ਕਾਰਵਾਈ ਕੀਤੀ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ੁਭਮ ਬੈਂਸ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਕਰਮ ਸਿੰਘ ਐਪ ਮਨੀ ਫਾਈਨਾਂਸ ਕੰਪਨੀ ’ਚ ਬਤੌਰ ਮੈਨੇਜਰ ਤਾਇਨਾਤ ਸੀ।
ਇਹ ਵੀ ਪੜ੍ਹੋ- ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ ; ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 25 ਹਜ਼ਾਰ ਇਨਾਮ
ਉਸ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਆਪਣੇ ਜਾਣਕਾਰ ਪ੍ਰੇਮ ਮਸੀਹ ਅਤੇ ਤਾਜੇਸ਼ਵਰ ਪ੍ਰੀਤ ਸਿੰਘ ਦੇ ਨਾਂ ’ਤੇ 4 ਜਾਅਲੀ ਗੋਲਡ ਲੋਨ ਪਾਸ ਕਰਵਾ ਕੇ ਕੰਪਨੀ ਨਾਲ ਧੋਖਾ ਕੀਤਾ ਅਤੇ ਇਹ ਰਕਮ ਉਨ੍ਹਾਂ ਦੇ ਖਾਤਿਆਂ ’ਚ ਜਮ੍ਹਾ ਕਰਵਾ ਕੇ ਕੰਪਨੀ ਨੂੰ ਵਿੱਤੀ ਨੁਕਸਾਨ ਪਹੁੰਚਾਇਆ।
ਜਾਂਚ ਤੋਂ ਬਾਅਦ ਕੰਪਨੀ ਨੂੰ ਉਕਤ ਫਰਜ਼ੀ ਗੋਲਡ ਲੋਨ ਬਾਰੇ ਪਤਾ ਲੱਗਾ ਅਤੇ ਉਨ੍ਹਾਂ ਵੱਲੋਂ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ। ਜਾਂਚ ਤੋਂ ਬਾਅਦ ਪੁਲਸ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਧਰਮਪਾਲ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਆਹ ਤਾਂ ਲੁਟੇਰਿਆਂ ਨੇ ਹੱਦ ਹੀ ਕਰ'ਤੀ ! ਕੁਝ ਨਾ ਮਿਲਿਆ ਤਾਂ ਟਿਊਸ਼ਨ ਜਾਂਦੇ ਬੱਚੇ ਦਾ Cycle ਹੀ ਖੋਹ ਲਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e