PM ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਵਾਲੇ ਪੰਚਾਇਤ ਸਕੱਤਰ, ਸਰਪੰਚ ਤੇ ਇਕ ਹੋਰ ਖ਼ਿਲਾਫ਼ ਮਾਮਲਾ ਦਰਜ

Tuesday, Aug 27, 2024 - 11:31 PM (IST)

ਫਿਰੋਜ਼ਪੁਰ (ਕੁਮਾਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ ਕੇ ਹਿਠਾੜ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪੰਚ ਮਾਹਲਾ ਸਿੰਘ ਅਤੇ ਇਸੇ ਪਿੰਡ ਦੇ ਇੱਕ ਹੋਰ ਵਿਅਕਤੀ ਮੁਖਤਿਆਰ ਸਿੰਘ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਮੁਖਤਿਆਰ ਸਿੰਘ ਨੂੰ ਰਾਜ ਸਰਕਾਰ ਵੱਲੋਂ ਆਪਣਾ ਘਰ ਬਣਾਉਣ ਲਈ ਪੰਜ ਮਰਲੇ ਪੰਚਾਇਤੀ ਜ਼ਮੀਨ ਅਲਾਟ ਕੀਤੀ ਗਈ ਸੀ ਜਿਸ ਵਿੱਚ ਉਸ ਨੇ ਪਹਿਲਾਂ ਹੀ ਇਸ ਪੰਜ ਮਰਲੇ ਦੇ ਪਲਾਟ ਵਿੱਚ ਆਪਣਾ ਮਕਾਨ ਬਣਾਇਆ ਹੋਇਆ ਸੀ ਪਰ ਅਜਿਹਾ ਹੋਣ ਦੇ ਬਾਵਜੂਦ ਵੀ ਉਸਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗੈਰ-ਕਾਨੂੰਨੀ ਢੰਗ ਨਾਲ 1,20,000 ਰੁਪਏ ਦੀ ਰਕਮ ਪ੍ਰਾਪਤ ਕੀਤੀ ਸੀ।

ਇਹ ਵੀ ਪੜ੍ਹੋ- ਕੰਗਨਾ 'ਤੇ ਰਾਜਾ ਵੜਿੰਗ ਦਾ ਤਿੱਖਾ ਹਮਲਾ, ਕਿਹਾ- ''ਅਜਿਹੇ ਬਿਆਨ ਦੇਣਾ ਪਾਗਲ ਇਨਸਾਨ ਦੀ ਨਿਸ਼ਾਨੀ...''

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਸਰਪੰਚ ਮਾਹਲਾ ਸਿੰਘ ਅਤੇ ਪੰਚਾਇਤ ਸਕੱਤਰ ਸੰਤੋਖ ਸਿੰਘ ਨੇ ਇਹ ਪਤਾ ਹੋਣ ਦੇ ਬਾਵਜੂਦ ਕਿ ਪਿੰਡ ਵਿੱਚ ਮੁਖਤਿਆਰ ਸਿੰਘ ਦਾ ਆਪਣਾ ਪੱਕਾ ਘਰ ਹੈ, ਆਪਸੀ ਮਿਲੀਭੁਗਤ ਨਾਲ ਉਕਤ ਨਾਜਾਇਜ਼ ਲਾਭਪਾਤਰੀ ਮੁਖਤਿਆਰ ਸਿੰਘ ਦਾ ਸਵੈ-ਘੋਸ਼ਣਾ ਪੱਤਰ ਤਸਦੀਕ ਕਰ ਕੇ ਉਸ ਨੂੰ ਉਕਤ ਸਕੀਮ ਹੇਠ ਯੋਗ ਕਰਾਰ ਦਿੱਤਾ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਂਚ ਦੇ ਆਧਾਰ 'ਤੇ ਉਪਰੋਕਤ ਸਾਰੇ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 409, 467, 468, 471, 120-ਬੀ ਤਹਿਤ ਮੁਕੱਮਦਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਰੱਖੜੀ ਵਾਲੇ ਦਿਨ ਨੌਜਵਾਨ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਕੀਤਾ ਦਾਗ਼ਦਾਰ, ਮਾਂ ਕਹਿੰਦੀ- 'ਕੋਈ ਗੱਲ ਨਹੀਂ...'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News