16 ਲੱਖ ਰੁਪਏ ਲੈਣ ਤੋਂ ਬਾਅਦ ਘਰ ਦੀ ਰਜਿਸਟਰੀ ਨਾ ਕਰਵਾਉਣ ਵਾਲੀ ਔਰਤ ਵਿਰੁੱਧ ਮਾਮਲਾ ਦਰਜ
Saturday, Oct 25, 2025 - 11:56 AM (IST)
ਲੁਧਿਆਣਾ (ਅਨਿਲ)- ਥਾਣਾ ਜੋਧੇਵਾਲ ਦੀ ਪੁਲਸ ਨੇ ਨਿਊ ਕੈਲਾਸ਼ ਨਗਰ ਦੇ ਰਹਿਣ ਵਾਲੇ ਸ਼ਿਵ ਕੁਮਾਰ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਇਕ ਔਰਤ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐੱਸ.ਐੱਚ.ਓ. ਬਲਕਾਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸ਼ਿਵ ਕੁਮਾਰ ਨੇ ਸ਼ਿਕਾਇਤ ਵਿਚ ਕਿਹਾ ਹੈ ਕਿ ਉਸ ਨੇ ਵਿਸ਼ਾਲ ਕਲੋਨੀ ਦੀ ਰਹਿਣ ਵਾਲੀ ਦੇਵਕੀ ਦੇਵੀ ਨੂੰ ਘਰ ਖਰੀਦਣ ਲਈ 16 ਲੱਖ 19 ਹਜ਼ਾਰ ਰੁਪਏ ਦਿੱਤੇ ਸਨ, ਪਰ ਉਕਤ ਦੋਸ਼ੀ ਔਰਤ ਨੇ ਪੈਸੇ ਲੈਣ ਤੋਂ ਬਾਅਦ ਪਲਾਟ ਦੀ ਰਜਿਸਟਰੀ ਨਹੀਂ ਕਰਵਾਈ, ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਔਰਤ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਦੀਆਂ Fake Videos ਬਾਰੇ 'ਆਪ' ਦੇ ਵੱਡੇ ਖ਼ੁਲਾਸੇ! ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰਨ ਵਾਲੇ...
