ਨਸ਼ਾ ਕਰ ਰਿਹਾ ਮੁਲਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ
Saturday, Jan 17, 2026 - 05:50 PM (IST)
ਲੁਧਿਆਣਾ (ਅਨਿਲ): ਥਾਣਾ ਮੇਹਰਬਾਨ ਦੀ ਪੁਲਸ ਨੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਜੋਗਿੰਦਰ ਪਾਲ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਦੀ ਪਛਾਣ ਜਗਰੂਪ ਸਿੰਘ ਪੁੱਤਰ ਜ਼ੋਰਾ ਸਿੰਘ ਵਾਸੀ ਪਿੰਡ ਸਸਰਾਲੀ ਵਜੋਂ ਕੀਤੀ ਹੈ। ਪੁਲਸ ਨੇ ਦੋਸ਼ੀ ਤੋਂ ਸਿਲਵਰ ਪੇਪਰ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ।
