ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

Thursday, Aug 06, 2026 - 07:05 PM (IST)

ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ)- ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੇ ਨਾਬਾਲਿਗ ਲੜਕੀ ਨੂੰ ਵਰਗਲਾ ਕਿ ਲਿਜਾਣ ਦੇ ਦੋਸ਼ ਤਹਿਤ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮੁਦਈ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ 4 ਅਗਸਤ ਨੂੰ ਉਹ ਆਪਣੇ ਪਰਿਵਾਰ ਸਮੇਤ ਰਾਤ ਨੂੰ ਰੋਟੀ ਖਾਕੇ ਸੁੱਤੇ ਸਨ। ਸਵੇਰੇ ਉੱਠ ਕਿ ਵੇਖਿਆ ਤਾਂ ਉਸ ਦੀ ਲੜਕੀ ਜਿਸ ਦੀ ਉਮਰ 14 ਸਾਲ ਦੋ ਮਹੀਨੇ ਹੈ ਆਪਣੇ ਬੈੱਡ ਤੋਂ ਗਾਇਬ ਹੈ। ਪਰਿਵਾਰ ਵੱਲੋਂ ਭਾਲ ਕੀਤੀ ਪਰ ਪਤਾ ਨਹੀਂ ਲੱਗਾ। 

ਇਸ ਦੌਰਾਨ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਗੁਰਵਿੰਦਰ ਸਿੰਘ ਉਰਫ ਬੌਬੀ ਵਾਸੀ ਚੱਕ ਕਾਲਾ ਸਿੰਘ ਵਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਗੁੰਮਰਾਹ ਕਰਕੇ ਲੈ ਗਿਆ ਹੈ। ਇਸ ਤੇ ਸਦਰ ਪੁਲਸ ਨੇ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।
 


author

Anmol Tagra

Content Editor

Related News