ਨੌਜਵਾਨ ਨਾਲ ਕੁੱਟਮਾਰ ਮਾਮਲੇ ''ਚ ਪਤੀ-ਪਤਨੀ ਸਣੇ 8 ਖ਼ਿਲਾਫ਼ ਪਰਚਾ ਦਰਜ
Friday, Apr 11, 2025 - 01:20 PM (IST)

ਲੁਧਿਆਣਾ (ਅਨਿਲ): ਥਾਣਾ PAU ਪੁਲਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ 8 ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਪੀੜਤ ਦੇ ਪਿਤਾ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਵੀ ਪੈਣਗੇ ਗੜੇ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Orange Alert, ਫ਼ਿਕਰਾਂ 'ਚ ਪਏ ਕਿਸਾਨ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸੋਮਪਾਲ ਵਾਸੀ ਕਾਲੀ ਮਾਤਾ ਮੰਦਰ ਬੈਕ ਸਾਈਡ ਹੈਬੋਵਾਲ ਖ਼ੁਰਦ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 8 ਅਪ੍ਰੈਲ ਨੂੰ ਉਸ ਦੇ ਪੁੱਤਰ ਸੁਸ਼ੀਲ ਕੁਮਾਰ ਦੇ ਨਾਲ ਕੁਝ ਲੋਕ ਕੁੱਟਮਾਰ ਕਰ ਰਹੇ ਹਨ। ਇਸ ਮਗਰੋਂ ਪੁਲਸ ਨੇ ਕੁੱਟਮਾਰ ਕਰਨ ਵਾਲੇ ਸੁਸ਼ੀਲ ਕੁਮਾਰ ਮੁਰਲੀ, ਸੁਸ਼ੀਲ ਕੁਮਾਰ ਦੀ ਪਤਨੀ, ਵਿੱਕੀ, ਮਿਹਰ ਸਿੰਘ, ਬਾਲਾ, ਕੋਕੋ, ਜਤਿੰਦਰ ਅਤੇ ਪੱਪੂ ਦੇ ਖ਼ਿਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8